ਅੰਮ੍ਰਿਤਸਰ:ਪੁਲਿਸ ਵੱਲੋ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਬਹੁਤ ਕੋਸ਼ਿਸਾ ਕੀਤੀਆ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਦ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ।
ਅੰਮ੍ਰਿਤਸਰ ਪੁਲਿਸ ਵੱਲੋਂ 200 ਬੋਤਲਾਂ ਸ਼ਰਾਬ ਬਰਾਮਦ - 200 bottles of liquor
ਇੱਕ ਵਿਅਕਤੀ ਨੂੰ ਕਾਬੂ ਕਰਕੇ ਇਸ ਕੋਲੋ 200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਅੰਮ੍ਰਿਤਸਰ ਪੁਲਿਸ ਵੱਲੋਂ 200 ਬੋਤਲਾਂ ਸ਼ਰਾਬ ਬਰਾਮਦ
ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਸੁਖਦੇਵ ਸਿੰਘ ਨਾ ਦੇ ਵਿਅਕਤੀ ਨੂੰ ਕਾਬੂ ਕਰਕੇ ਇਸ ਕੋਲੋ 200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਨੂੰ ਕਾਬੂ ਕਰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਜਾਇਜ ਸ਼ਰਾਬ ਕਿੱਥੋਂ ਲਿਆਕੇ ਅੱਗੇ ਕਿੱਥੇ ਵੇਚਦਾ ਹੈ।