ਅੰਮ੍ਰਿਤਸਰ: ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਪੁਲਿਸ ਨੂੰ ਅਹਿਮ ਸਫਤਲਾ ਮਿਲੀ ਹੈ। ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 2 ਇਨ੍ਹਾਂ ਦੇ ਸਾਥੀ ਅਜੇ ਫਰਾਰ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁੱਟ ਦੀ ਹੋਈ ਪੋਣੇ 6 ਲੱਖ ਰੁਪਏ ਦੀ ਰਕਮ ਵਿੱਚੋਂ 2 ਲੱਖ 45 ਹਜਾਰ ਰੁਪਏ ਕੀਤੇ ਬਰਾਮਦ ਹਨ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਵੱਲੋਂ ਪੁਲਿਸ ਟੀਮ ਨੂੰ ਸ਼ਾਬਾਸ਼ੀ ਦਿੱਤੀ ਕਿ ਉਨ੍ਹਾਂ ਵਲੋਂ ਪਿਛਲੇ ਦਿਨੀਂ ਹੋਈ ਸੇੰਟ੍ਰਲ ਬੈਂਕ ਵਿਚ ਲੁੱਟ ਦੀ ਵਾਰਦਾਤ ਦੀ ਗੁੱਥੀ ਸੁਲਝਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਸੇੰਟ੍ਰਲ ਬੈਂਕ ਵਿੱਚ 4 ਚੋਰਾਂ ਵੱਲੋਂ ਹੱਥਿਆਰਾਂ ਦੀ ਨੋਕ 'ਤੇ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਵਿੱਚੋਂ ਦੋ ਦੋਸ਼ੀ ਪੁਲਿਸ ਵੱਲੋਂ ਕਾਬੂ ਕਰ ਲਏ ਗਏ ਹਨ। ਇਨ੍ਹਾਂ ਦੇ 2 ਸਾਥੀ ਫਿਲਹਾਲ ਫਰਾਰ ਹਨ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।