ਅੰਮ੍ਰਿਤਸਰ:ਪੰਜਾਬ ਦੇ ਸਰਹੱਦੀ ਖੇਤਰਾਂ ਦੇ ਚੋਰੀ ਦੀਆ ਲਗਜ਼ਰੀ ਗੱਡੀਆਂ ਵੇਚਣ ਦੇ ਮਾਮਲੇ ਵਧਦੇ ਜਾ ਰਹੇ ਹਨ। ਜਿਸ ਦਾ ਤਹਿਤ ਹੁਣ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ 15 ਲਗਜ਼ਰੀ ਗੱਡੀਆਂ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। Amritsar Rural Police arrested four accused. 4 people arrested with 15 cars in Amritsar.
ਇਸ ਸਬੰਧੀ ਪੁਲਿਸ ਦੇ ਆਲਾ ਅਧਿਕਾਰੀ ਜਸਵੰਤ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 4 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹ ਪੰਜਾਬ ਹਰਿਆਣਾ ਦਿੱਲੀ ਅਤੇ ਯੂਪੀ ਵਿਚ ਲਗਜ਼ਰੀ ਗੱਡੀਆਂ ਚੋਰੀ ਕਰਕੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਵੇਚਦੇ ਸਨ।
ਪੁਲਿਸ ਨੇ ਦੱਸਿਆ ਕਿ ਇਸ ਗਰੋਹ ਦੇ ਮੈਂਬਰ ਮਾਸਟਰ ਚਾਬੀ ਅਤੇ ਇਲੈਕਟ੍ਰੋਨਿਕ ਉਪਕਰਨਾਂ ਦੀ ਵਰਤੋਂ ਨਾਲ ਗੱਡੀਆਂ ਚੋਰੀ ਕਰਦੇ ਸਨ ਅਤੇ ਗੱਡੀਆਂ ਉੱਪਰ ਜਾਲੀ ਨੰਬਰ ਪਲੇਟਾਂ ਅਤੇ ਦਸਤਾਵੇਜ਼ ਲਗਾ ਕੇ ਇਹਨਾਂ ਨੂੰ ਵੇਚਦੇ ਸਨ ਅਤੇ ਜਿਸ ਵਿਅਕਤੀ ਨੂੰ ਇਹ ਵੇਚਦੇ ਸਨ। ਉਹਨਾਂ ਨੂੰ ਕਹਿੰਦੇ ਸਨ ਕਿ ਇਹ ਗੱਡੀਆਂ ਲੋਨ ਡਿਫਾਲਟਰ ਗੱਡੀਆਂ ਹਨ, ਉਹ ਇਹ ਨਹੀਂ ਦੱਸਦੇ ਕਿ ਇਹ ਗੱਡੀਆਂ ਚੋਰੀ ਦੀਆਂ ਹਨ। ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਮਹਿਤਾ ਪੁਲਿਸ ਨੇ ਵੱਖ-ਵੱਖ ਰਾਜਾਂ ਦੇ ਵਿਅਕਤੀਆਂ ਦੀ ਸ਼ਨਾਖਤ ਕੀਤੀ ਹੈ। ਜਿਨ੍ਹਾਂ ਵਿੱਚੋਂ 4 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।