ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਆਕਸੀਜਨ ਦੀ ਘਾਟ ਨਾਲ 6 ਮਰੀਜ਼ਾਂ ਦੀ ਮੌਤ, ਜਾਂਚ ਕਮੇਟੀ ਦਾ ਗਠਨ - Neelkanth Hospital

ਅੰਮ੍ਰਿਤਸਰ ਵਿੱਚ ਆਕਸੀਜਨ ਦੀ ਘਾਟ ਨਾਲ 6 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਹਸਪਤਾਲ ਵਿੱਚ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਉਹ ਇੱਥੋਂ ਦੇ ਫਤਿਹਗੜ੍ਹ ਚੁੜੀਆ ਰੋਡ ਤੇ ਸਥਿਤ ਨੀਲਕੰਠ ਹਸਪਤਾਲ ਹੈ। ਇੱਥੇ ਲੰਘੀ ਰਾਤ ਨੂੰ ਆਕਸੀਜਨ ਦੀ ਘਾਟ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। 5 ਮਰੀਜ਼ ਕੋਰੋਨਾ ਪੀੜਤ ਸੀ ਤੇ ਇੱਕ ਕੋਰੋਨਾ ਪੀੜਤ ਨਹੀਂ ਸੀ। ਆਕਸੀਜਨ ਦੀ ਘਾਟ ਨਾਲ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

ਫ਼ੋਟੋ
ਫ਼ੋਟੋ

By

Published : Apr 24, 2021, 12:28 PM IST

Updated : Apr 24, 2021, 3:00 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਆਕਸੀਜਨ ਦੀ ਘਾਟ ਨਾਲ 6 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਹਸਪਤਾਲ ਵਿੱਚ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਉਹ ਇੱਥੋਂ ਦੇ ਫਤਿਹਗੜ੍ਹ ਚੁੜੀਆ ਰੋਡ ਤੇ ਸਥਿਤ ਨੀਲਕੰਠ ਹਸਪਤਾਲ ਹੈ। ਇੱਥੇ ਲੰਘੀ ਰਾਤ ਨੂੰ ਆਕਸੀਜਨ ਦੀ ਘਾਟ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। 5 ਮਰੀਜ਼ ਕੋਰੋਨਾ ਪੀੜਤ ਸੀ ਤੇ ਇੱਕ ਕੋਰੋਨਾ ਪੀੜਤ ਨਹੀਂ ਸੀ। ਆਕਸੀਜਨ ਦੀ ਘਾਟ ਨਾਲ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

ਵੇਖੋ ਵੀਡੀਓ

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਸਾਹ ਦੀ ਸਮੱਸਿਆ ਦੇ ਚਲਦਿਆਂ ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜੋ ਕਿ ਪਿਛਲੇ 2 ਦਿਨਾਂ ਤੋਂ ਬਿਲਕੁੱਲ ਠੀਕ ਠਾਕ ਸੀ ਕਿ ਡਾਕਟਰਾਂ ਵੱਲੋਂ ਵੀ ਉਸ ਨੂੰ ਠੀਕ ਦੱਸਿਆ ਜਾ ਰਿਹਾ ਸੀ ਪਰ ਲੰਘੀ ਰਾਤ ਨੂੰ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਦੇ ਚਲਦਿਆਂ ਉਨ੍ਹਾਂ ਦੇ ਭਰਾ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚ ਇਲਾਜ ਕਰਵਾਉਣ ਰੋਜ਼ਾਨਾ ਹਜ਼ਾਰ-ਹਜ਼ਾਰਾ ਰੁਪਏ ਦਿੰਦੇ ਹਨ ਪਰ ਹਸਪਤਾਲ ਵਿੱਚ ਮਰੀਜ਼ਾਂ ਦੇ ਲਈ ਆਕਸੀਜਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਦੀ ਅਣਗਹਿਲੀ ਹੈ।

ਨੀਲਕੰਠ ਹਸਪਤਾਲ ਦੇ ਸੀਐਮਡੀ ਸੁਨੀਲ ਦੇਵਨ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ ਕੋਵਿਡ ਦੇ 11 ਮਰੀਜ਼ ਦਾਖ਼ਲ ਸਨ, 5 ਕੋਵਿਡ ਅਤੇ ਇੱਕ ਨਾਰਮਲ ਮਰੀਜ਼ ਦੀ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ ਹੈ ਅਤੇ ਅਜੇ ਵੀ 5 ਮਰੀਜ਼ ਕੋਰੋਨਾ ਦੇ ਉਨ੍ਹਾਂ ਕੋਲ ਦਾਖ਼ਲ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਆਦੇਸ਼ ਹਨ ਕਿ ਆਕਸੀਜਨ ਦੀ ਸਪਲਾਈ ਪਹਿਲਾਂ ਸਰਕਾਰੀ ਹਸਪਤਾਲਾਂ ਜਿਵੇਂ ਕਿ ਗੁਰੂ ਨਾਨਕ ਦੇਵ ਹਸਪਤਾਲ ਨੂੰ ਦਿਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਿਸੇ ਪ੍ਰਾਈਵੇਟ ਹਸਪਤਾਲ ਨੂੰ ਆਕਸੀਜਨ ਦੀ ਸਪਲਾਈ ਦਿੱਤੀ ਜਾਵੇਗੀ ਜਿਸ ਦੇ ਕਾਰਨ ਹਸਪਤਾਲਾਂ ਦੇ ਇਹ ਹਾਲਾਤ ਬਣੇ ਹੋਏ ਹਨ। ਆਕਸੀਜਨ ਦੇ ਤਿੰਨ ਮੈਨ ਸਪਲਾਇਰ ਵੀ ਕਿਸੇ ਨੂੰ ਆਕਸੀਜਨ ਨਹੀ ਦੇ ਰਹੇ ਹਨ।

ਜਾਂਚ ਕਮੇਟੀ ਦਾ ਗਠਨ

ਜਾਂਚ ਕਮੇਟੀ ਬਣਾਈ ਗਈ: ਓ.ਪੀ. ਸੋਨੀ

ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਨੀਲਕੰਠ ਹਸਪਤਾਲ ਦੇ ਅਧਿਕਾਰੀਆਂ ਨੂੰ ਆਕਸੀਜਨ ਦੀ ਘਾਟ ਦਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਸੀ। ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਬਣਾਈ ਗਈ ਹੈ।

Last Updated : Apr 24, 2021, 3:00 PM IST

ABOUT THE AUTHOR

...view details