ਅੰਮ੍ਰਿਤਸਰ: ਬਿਆਸ ਥਾਣੇ ਅਧੀਨ ਪੈਂਦੇ ਪਿੰਡ ਸਠਿਆਲਾ 'ਚ ਸੇਵਾਮੁਕਤ ਗੁਰਜਿੰਦਰ ਕੌਰ ਤੇ ਉਸ ਦੇ ਪਤੀ ਬਲਵਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਖ਼ੌਫ ਕਾਰਨ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕਾਂ ਕੋਲੋਂ ਖੁਦਕੁਸ਼ੀ ਨੋਟ ਮਿਲਣ ਤੋਂ ਬਾਅਦ ਪੁਲਿਸ ਨੇ ਇਹ ਖ਼ੁਲਾਸਾ ਕੀਤਾ ਹੈ।
ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਮ੍ਰਿਤਕਾਂ ਕੋਲੋਂ ਮਿਲੇ ਸੁਸਾਈਡ ਨੋਟ 'ਚ ਲਿਖਿਆ ਹੈ ਕਿ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਉਨ੍ਹਾਂ ਦੀ ਮੌਤ ਦਾ ਕੋਈ ਜ਼ਿੰਮੇਵਾਰ ਨਹੀਂ ਹੈ। ਉਹ ਦੋਵੇਂ ਪਰੇਸ਼ਾਨ ਹਨ। ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।