ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਉਹ ਰੋਜ਼ੀ-ਰੋਟੀ ਨੂੰ ਤਰਸ ਰਹੇ ਹਨ। ਸਰਕਾਰ ਦੁਆਰਾ ਉਨ੍ਹਾਂ ਨੂੰ ਨੌਕਰੀ ਦੇਣ ਦੇ ਵਾਅਦੇ ਕੀਤੇ ਗਏ ਸਨ ਜੋ ਕਿ ਅਜੇ ਤੱਕ ਪੂਰੇ ਨਹੀਂ ਹੋਏ ਹਨ। ਇਸ ਕਾਰਨ ਉਨ੍ਹਾਂ ਦਾ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ।
ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਨੇ ਕੱਢਿਆ ਕੈਂਡਲ ਮਾਰਚ
ਅੰਮ੍ਰਿਤਸਰ: ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੇ ਸਰਕਾਰ ਨੂੰ ਜਗਾਉਣ ਲਈ ਇੱਕ ਕੈਂਡਲ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਕੀਤੇ ਹੋਏ ਵਾਅਦੇ ਯਾਦ ਕਰਵਾਏ।
ਕੈਂਡਲ ਮਾਰਚ
ਇਸ ਕੈਂਡਲ ਮਾਰਚ ਵਿੱਚ ਅਕਾਲੀ ਦਲ ਨੇ ਪੀੜਤ ਪਰਿਵਾਰਾਂ ਦਾ ਸਾਥ ਦਿੱਤਾ। ਅਕਾਲੀ ਦਲ ਨੇ ਕਿਹਾ ਕਿ ਸਰਕਾਰ ਇਨ੍ਹਾਂ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।