ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਵੱਲੋਂ ਫਾਹ ਲੈਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਨੌਜਵਾਨ ਹਰਿਆਣੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਵਿਕਾਸ ਵਜੋਂ ਪਛਾਣ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਪ੍ਰਕਾਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ ਮ੍ਰਿਤਕ ਵਿਕਾਸ 8 ਤਾਰੀਕ ਨੂੰ ਅੰਮ੍ਰਿਤਸਰ ਆਇਆ ਸੀ। ਅਤੇ ਕਿਰਾਏ ‘ਤੇ ਕਮਰਾ ਲੈਕੇ ਇੱਕ ਨਿੱਜੀ ਵਿੱਚ ਰਹਿ ਰਿਹਾ ਸੀ।
ਅੰਮ੍ਰਿਤਸਰ: ਪੱਖੇ ਨਾਲ ਫਾਹਾ ਲਗਾਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ - Suicide
ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ (Suicide) ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਹਰਿਆਣੇ ਦਾ ਰਹਿਣ ਵਾਲਾ ਸੀ। ਜੋ ਪਿਛਲੇ 8 ਤਰੀਕ ਤੋਂ ਹੋਟਲ ਵਿੱਚ ਕਮਰਾ ਬੁੱਕ ਕਰਕੇ ਉੱਥੇ ਰਿਹ ਰਿਹਾ ਸੀ।
ਜਾਂਚ ਅਧਿਕਾਰੀ ਮੁਤਾਬਿਕ ਖ਼ੁਦਕੁਸ਼ੀ ਕਿਉਂ ਕੀਤੀ ਗਈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।
ਹੋਟਲ ਵਿੱਚ ਖੁਦਕੁਸ਼ੀ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਸਗੋਂ ਪਹਿਲਾਂ ਵੀ ਕਈ ਮਾਮਲੇ ਅਜਿਹੇ ਸਾਹਮਣੇ ਆ ਚੁੱਕੇ ਹਨ। ਕਿ ਨੌਜਵਾਨਾਂ ਵੱਲੋਂ ਪਹਿਲਾਂ ਹੋਟਲ ਬੁੱਕ ਕੀਤਾ ਜਾਦਾ ਹੈ। ਫਿਰ ਉੱਥੇ ਹੀ ਆਪਣੀ ਜੀਵਨ ਲੀਲਾ ਆਪਣੇ ਹੱਥੀ ਖ਼ਤਮ ਕਰ ਲਈ ਜਾਂਦੀ ਹੈ।
ਇਹ ਵੀ ਪੜ੍ਹੋ:2 ਮਾਸੂਮਾਂ ਨੇ ਗਲਤੀਆਂ ਨਾਲ ਨਿਗਲਿਆ ਜਹਿਰ, ਇੱਕ ਦੀ ਮੌਤ, ਇੱਕ ਗੰਭੀਰ