ਅੰਮ੍ਰਿਤਸਰ: ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾ ਦੇ ਪ੍ਰਕੋਪ ਨੂੰ ਘੱਟ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।
ਅੰਮ੍ਰਿਤਸਰੀਆਂ ਦੀ ਹੋਵੇਗੀ ਕੋਰੋਨਾ ਸਕਰੀਨਿੰਗ: ਡੀਸੀ - health department
ਪੰਜਾਬ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਵੇਖਦੇ ਹੋਏ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸਿੰਘ ਸੰਧੂ ਨਾਲ ਹੋਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲ ਕਦਮੀ ਦੇ ਲਈ ਸਿਹਤ ਵਿਭਾਗ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਇਸ ਮੁਹਿੰਮ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਉਨ੍ਹਾਂ ਇਲਾਕਿਆਂ ਵਿੱਚ ਚਲਾਇਆ ਜਾਵੇਗਾ ਜਿੱਥੇ ਪਹਿਲਾ ਪੌਜ਼ੀਟਿਵ ਮਾਮਲੇ ਪਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਖੇਤਰਾਂ ਵਿੱਚ ਰਹਿਣ ਵਾਲੇ ਹਰ ਘਰ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਇਹ ਇਸ ਲਈ ਵੀ ਜ਼ਰੂਰੀ ਹੈ ਕਿ ਕੋਵਿਡ-19 ਦੇ ਪੀੜਤ ਮਰੀਜ਼ਾਂ ਪਹਿਚਾਣ ਸ਼ੁਰੂਆਤੀ ਦੌਰ ਵਿੱਚ ਹੀ ਕਰ ਲਈ ਜਾਵੇ। ਇਸ ਨਾਲ ਕੋਰੋਨਾ ਨੂੰ ਸ਼ਹਿਰ ਵਿੱਚ ਫੈਲਣ ਤੋਂ ਰੋਕਿਆ ਜਾ ਸਕਦਾ ਹੈ।