ਅੰਮ੍ਰਿਤਸਰ:ਜ਼ਿਲ੍ਹੇ ਦੀ ਸੁਰੱਖਿਆ ਲਈ ਬਿਆਸ ਹਾਈ ਟੈੱਕ ਨਾਕੇ (Beas High Tech Naka) ਉਤੇ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਉਥੇ ਹੀ ਜ਼ਿਲ੍ਹੇ ਵਿਚ ਦਾਖ਼ਲ ਹੋਣ ਸਮੇਂ ਭਾਰੀ ਸੁਰੱਖਿਆ ਦਾ ਇੰਤੇਜ਼ਾਮ ਕੀਤਾ ਗਿਆ ਹੈ। ਜਿਲ੍ਹੇ ਦੀ ਐਟਰੀ ਉਤੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਤੀਵਿਧੀ ਨਾਲ ਨਜਿੱਠਣ ਲਈ ਵੱਖ-ਵੱਖ ਮੋਰਚੇ ਤਿਆਰ ਕੀਤੇ ਗਏ ਹਨ।
ਕੈਮਰਿਆਂ ਦੀ ਨਿਗਰਾਨੀ ਵਿੱਚ ਐਟਰੀ ਪੁਆਇੰਟ: ਇਸਦੇ ਨਾਲ-ਨਾਲ ਮਾਝੇ ਵਿਚ ਦਾਖਲ ਹੋਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਉਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਅੱਧੀ ਦਰਜ਼ਨ ਦੇ ਕਰੀਬ ਕੈਮਰੇ ਲਗਾਏ ਗਏ ਹਨ। ਜੋ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਉਤੇ ਨਿਗਰਾਨੀ ਰੱਖ ਰਹੇ ਹਨ। ਕਿਸੇ ਵੀ ਆਫ਼ਤ ਦੀ ਸਥਿਤੀ ਮੌਕੇ ਵਾਹਨ ਨੂੰ ਟਰੇਸ ਕਰਨ ਵਿੱਚ ਮਦਦ ਕਰਦੇ ਹਨ।
ਅਲਰਟ ਜਾਰੀ ਕਰਨ ਤੋਂ ਬਾਅਦ ਸੁਰੱਖਿਆ ਸਖ਼ਤ:ਇਸ ਦੇ ਨਾਲ ਹੀ ਸਰਹਾਲੀ ਥਾਣੇ ਵਿੱਚ ਆਰ.ਪੀ.ਜੀ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਵਿੱਚ ਅਲਰਟ ਜਾਰੀ ਕਰਦੇ ਹੋਏ। ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਾਕੇ ਉਤੇ ਮੌਜੂਦ ਅਧਿਕਾਰੀ ਵੀ ਤਿਆਰ ਬਰ ਤਿਆਰ ਨਜ਼ਰ ਆਏ।