ਪੰਜਾਬ

punjab

ETV Bharat / state

Firing in Jandiala Guru : ਜੰਡਿਆਲਾ ਗੁਰੂ 'ਚ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਦੋ ਵਿਅਕਤੀਆਂ ਦੀ ਹੋਈ ਮੌਤ - Amritsar latest news in Punjabi

ਜੰਡਿਆਲਾ ਗੁਰੂ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ (Firing in Jandiala Guru) ਚਲਾਈਆਂ ਗਈਆਂ ਹਨ। ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।

An unknown person fired shots in Jandiala Guru
Firing in Jandiala Guru : ਜੰਡਿਆਲਾ ਗੁਰੂ ਵਿੱਚ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ, ਪੜ੍ਹੋ ਕੀ ਹੈ ਮਾਮਲਾ...

By ETV Bharat Punjabi Team

Published : Oct 29, 2023, 8:56 PM IST

Updated : Oct 29, 2023, 10:50 PM IST

ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਚਸ਼ਮਦੀਦ ਅਤੇ ਪੁਲਿਸ ਜਾਂਚ ਅਧਿਕਾਰੀ।

ਅੰਮ੍ਰਿਤਸਰ :ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੂਪੁਰਾ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ਉੱਤੇ ਦੋ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਹਨ। ਇਸ ਗੋਲੀਬਾਰੀ ਦੌਰਾਨ ਗੰਭੀਰ ਜ਼ਖਮੀ ਹੋਏ ਦੋਵਾਂ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਸਾਬਕਾ ਜੇਈ ਦੇ ਇਕ ਅਤੇ ਸਾਜਨ ਨਾਂ ਦੇ ਦੂਜੇ ਵਿਅਕਤੀ ਦੇ 3 ਗੋਲੀਆਂ ਲੱਗੀਆਂ ਹਨ। ਦੂਜੇ ਪਾਸੇ ਐੱਸਐੱਚਓ ਲਵਪ੍ਰੀਤ ਸਿੰਘ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਲਾਜ਼ ਦੌਰਾਨ ਹੋਈ ਮੌਤ :ਜਿਕਰਯੋਗ ਹੈ ਕਿਉਕਤ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਘਟਨਾ ਦੀ ਸੂਚਨਾ ਮਿਲਣ ਉੱਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਮੌਕੇ ਉੱਤੇ ਪੁੱਜੀ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਪਿੱਛੇ ਅਸਲ ਕਾਰਣ ਕੀ ਹਨ, ਇਨ੍ਹਾਂ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ। ਮੌਕੇ ਉੱਤੇ ਮੌਜੂਦ ਲੋਕਾਂ ਕੋਲੋਂ ਵੀ ਪੁਲਿਸ ਪੁੱਛਪੜਤਾਲ ਕਰ ਰਹੀ ਹੈ।

ਇਸ ਮਾਮਲੇ ਸਬੰਧੀ ਜੰਡਿਆਲਾ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਉਹ ਇਸ ਸਬੰਧੀ ਕੁਝ ਨਹੀਂ ਕਹਿ ਸਕਦੇ। ਕਿਉਂਕਿ ਜਾਂਚ ਦੌਰਾਨ ਹੀ ਘਟਨਾ ਦੇ ਕਾਰਨਾਂ ਦਾ ਪਤਾ ਚਲ ਸਕੇਗਾ, ਜਿਸ ਤੋਂ ਬਾਅਦ ਮਾਮਲਾ ਸਾਫ ਹੋਣ ਉੱਤੇ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਲਾਗੇ ਦੇ ਸੀਸੀਟੀਵੀ ਕੈਮਰਿਆਂ ਬਾਰੇ ਵੀ ਪੜਤਾਲ ਕਰ ਰਹੀ ਹੈ।

Last Updated : Oct 29, 2023, 10:50 PM IST

ABOUT THE AUTHOR

...view details