ਪੰਜਾਬ

punjab

ETV Bharat / state

ਮਹਿਲਾ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਨੇ ਦਿੱਤਾ ਧਰਨਾ, ਕੀਤੀ ਇਹ ਮੰਗ - ਅੰਮ੍ਰਿਤਸਰ ’ਚ ਧਰਨਾ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ’ਚ ਧਰਨਾ ਦਿੱਤਾ। ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ, ਕਿਉਂਕਿ ਸਰਕਾਰਾਂ ਵੱਲੋਂ ਨਾਰੀ ਸ਼ਕਤੀ ਨੂੰ ਪ੍ਰਫੁੱਲਤ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਹਨ।

ਆਂਗਣਵਾੜੀ ਵਰਕਰਾਂ ਨੇ ਲਗਾਇਆ ਧਰਨਾ
ਆਂਗਣਵਾੜੀ ਵਰਕਰਾਂ ਨੇ ਲਗਾਇਆ ਧਰਨਾ

By

Published : Mar 8, 2022, 4:31 PM IST

ਅੰਮ੍ਰਿਤਸਰ:ਜਿੱਥੇ ਇੱਕ ਪਾਸੇ ਵਿਸ਼ਵ ਭਰ ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਸਰਕਾਰਾਂ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਲੱਖਾਂ ਦੀ ਦਾਅਵੇ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਜਿਲ੍ਹੇ ’ਚ ਮਹਿਲਾ ਦਿਵਸ ਮੌਕੇ ਇੱਕ ਅਜੀਬ ਤਸਵੀਰ ਨਜਰ ਆਈ। ਦੱਸ ਦਈਏ ਕਿ ਆਂਗਣਵਾੜੀ ਵਰਕਰ ਹੈਲਪਰ ਮੁਲਾਜਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੰਪਨੀ ਬਾਗ ਵਿੱਚ ਧਰਨਾ ਪ੍ਰਦਰਸ਼ਨ ਕੀਤਾ।

ਆਂਗਣਵਾੜੀ ਵਰਕਰਾਂ ਨੇ ਲਗਾਇਆ ਧਰਨਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ, ਕਿਉਂਕਿ ਸਰਕਾਰਾਂ ਵੱਲੋਂ ਨਾਰੀ ਸ਼ਕਤੀ ਨੂੰ ਪ੍ਰਫੁੱਲਤ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਨੇ ਜੋ ਵੀ ਮੰਗ ਕੀਤੀ ਹੈ, ਉਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਆਂਗਣਵਾੜੀ 'ਚ 3-6 ਸਾਲ ਦੇ ਬੱਚੇ ਦਿੱਤੇ ਜਾਣ, ਕੋਵਿਡ-19 ਕਾਰਨ 50 ਲੱਖ ਦਾ ਬੀਮਾ ਲਾਗੂ ਕੀਤਾ ਜਾਵੇ, 5 ਲੱਖ ਦਾ ਬੀਮਾ ਕੀਤਾ ਜਾਵੇ। ਪਿਛਲੇ 2 ਸਾਲਾਂ ਦਾ ਬਕਾਇਆ ਦਿੱਤਾ ਜਾਵੇ, ਸਨਮਾਨ ਪੱਤਰ ਨੂੰ ਦਾਇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕੇਂਦਰ ਸਰਕਾਰ ਦਾ ਘੇਰਾਓ ਵੀ ਕਰਨਗੇ।

ਇਸ ਮੌਕੇ ਡਿਊਟੀ ਅਫਸਰ ਪਰਮਜੀਤ ਸਿੰਘ ਗੁਰਾਇਆ ਨੇ ਆਂਗਣਵਾੜੀ ਵਰਕਰ ਹੈਲਪਰ ਮੁਲਾਜਮ ਯੂਨੀਅਨ (ਸੀਟੂ) ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ।

ਇਹ ਵੀ ਪੜੋ:ਯੂਕਰੇਨ 'ਚ ਨੌਜਵਾਨ ਦੀ ਮੌਤ, ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ CM ਚੰਨੀ

ABOUT THE AUTHOR

...view details