ਅੰਮ੍ਰਿਤਸਰ: ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋੇਏ ਅਨਿਲ ਜੋਸ਼ੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਅਰਦਾਸ ਕੀਤੀ।
ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਨਿਲ ਜੋਸ਼ੀ ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਭਵਿੱਖ ਚ ਕੰਮ ਕਰਨ ਚ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਉਹ ਗੁਰੂ ਸਾਹਿਬਾਨ ਦੇ ਚਰਨਾਂ ਚ ਨਤਮਸਤਕ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਜੋ ਵੀ ਟਿੱਪਣੀ ਕੀਤੀ ਗਈ ਹੈ ਉਸ ਬਾਰੇ ਉਹ ਜਲਦੀ ਹੀ ਪ੍ਰੈੱਸ ਕਾਨਫ਼ਰੰਸ ਕਰਨਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਰਿਮੋਟ ’ਤੇ ਚੱਲ ਰਹੀ ਹੈ ਅਤੇ ਪੰਜਾਬ ਚ ਕੋਈ ਵੀ ਵਜੂਦ ਨਹੀਂ ਹੈ।
ਇਸ ਤੋਂ ਇਲਾਵਾ ਅਨਿਲ ਜੋਸ਼ੀ ਨੇ ਕਿਹਾ ਕਿ ਕੁਝ ਸਮੇਂ ਦੇ ਵਿੱਚ ਬਹੁਤ ਸਾਰੇ ਵੱਡੇ ਲੀਡਰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਜੋਸ਼ੀ ਨੇ ਭਗਵੰਤ ਮਾਨ ਬਾਰੇ ਬੋਲਦੇ ਹੋਏ ਕਿਹਾ ਕਿ ਉਹ ਪਾਰਟੀ ਵਿੱਚ ਰਹਿ ਕੇ ਆਪਣੇ ਆਪ ਨੂੰ ਘੁਟਿਆ ਹੋਇਆ ਮਹਿਸੂਸ ਕਰ ਰਹੇ ਹਨ।
ਇਹ ਵੀ ਪੜੋ: ਸਿੱਧੂ ਦੇ ਸਲਾਹਕਾਰ ‘ਤੇ ਹੋਵੇਗੀ ਕਾਰਵਾਈ !
ਕਾਬਿਲੇਗੌਰ ਹੈ ਕਿ ਭਾਰਤੀ ਜਨਤਾ ਪਾਰਟੀ ਚ ਲੰਬਾ ਸਮਾਂ ਮੰਤਰੀ ਰਹਿਣ ਤੋਂ ਬਾਅਦ ਅਨਿਲ ਜੋਸ਼ੀ ਵੱਲੋਂ ਕਿਸਾਨਾਂ ਦੇ ਹੱਕ ਚ ਆਵਾਜ਼ ਚੁੱਕੀ ਗਈ ਸੀ ਜਿਸ ਤੋਂ ਬਾਅਦ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਚੋ ਕੱਢ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਿਛਲੇ ਦਿਨੀਂ ’ਚ ਉਹ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ