ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਹੀ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ (Resignation) ਦੇ ਦਿੱਤਾ ਹੈ। ਕੈਪਟਨ ਨੇ ਰਾਜਭਵਨ ਪਹੁੰਚਕੇ ਰਾਜਪਾਲ ਨੂੰ ਅਸਤੀਫਾ ਦੇ ਦਿੱਤਾ। ਜਿਸਤੋਂ ਬਾਅਦ ਸੂਬੇ ਦੀ ਸਿਆਸਤ ਦਾ ਬਾਜ਼ਾਰ ਗਰਮ ਹੋ ਗਿਆ ਤੇ ਵਿਰੋਧੀਆਂ ਨੂੰ ਮਿਲੀਆ ਕੈਪਟਨ ਤੇ ਸ਼ਬਦੀ ਹਮਲੇ ਕਰਨ ਦਾ ਮੌਕਾ।
ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਕਾਂਗਰਸ ਤੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਸਾਲਾਂ ਚ ਕੀਤੇ ਲੋਕਾਂ ਨੂੰ ਵਾਅਦਿਆਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਕੈਪਟਨ ਨੂੰ ਅਸਤੀਫਾ ਦੇਣਾ ਪਿਆ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜਿੰਨੇ ਵੀ ਵਾਅਦੇ ਕੀਤੇ ਸੀ ਸਭ ਝੂਠੇ ਸਾਬਤ ਹੋਏ ਅਤੇ ਹੁਣ ਕਾਂਗਰਸ ਸਰਕਾਰ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ। ਕਾਂਗਰਸ 'ਚ ਸਭ ਝੂਠੇ ਹੀ ਭਰਤੀ ਨੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਗਨ ਸਕੀਮ ਬੁਢਾਪਾ ਪੈਨਸ਼ਨ ਕਿਸਾਨਾਂ ਦਾ ਕਰਜ਼ਾ ਮੁਆਫ ਤਮਾਮ ਕਈ ਤਰ੍ਹਾਂ ਦੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸੀ ਅਤੇ ਉਹ ਵਾਅਦੇ ਪੂਰੇ ਨਾ ਕਰ ਸਕੇ ਤਾਂ ਮਜਬੂਰਨ ਅਸਤੀਫ਼ਾ ਦੇ ਦਿੱਤਾ।