ਅੰਮ੍ਰਿਤਸਰ: ਜੂਨ 1984 ਘੱਲੂਘਾਰੇ ਦੇ ਸੰਬੰਧ ਵਿੱਚ ਦਲ ਖਾਲਸਾ ਵੱਲੋਂ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ (Independence March) ਕੱਢਿਆ ਜਾਵੇਗਾ, ਦਲ ਖਾਲਸਾ ਦੇ ਆਗੂ (Leaders of Dal Khalsa) ਕੰਵਰ ਪਾਲ ਸਿੰਘ ਬਿੱਟੂ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ (Various places in Amritsar city) ‘ਤੇ ਆਜ਼ਾਦੀ ਮਾਰਚ ਦੇ ਪੋਸਟਰ ਲਗਾਏ ਗਏ ਜਿਸ ਵਿੱਚ ਲੋਕਾਂ ਨੂੰ 5 ਜੂਨ ਆਜ਼ਾਦੀ ਮਾਰਚ ਵਿੱਚ ਸ਼ਾਮਲ ਹੋਣ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਮੌਕੇ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਹਮਲੇ (Attacks on Sri Harmandir Sahib) ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਸ ਨੂੰ ਮੁਆਫ਼ ਕੀਤਾ ਜਾ ਸਕਦਾ ਹੈ। ਇਸ ਲਈ ਹਰ ਸਾਲ ਇਹ ਦਿਹਾੜਾ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਵਾਰ 5 ਜੂਨ ਨੂੰ ਆਜ਼ਾਦੀ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਸਮੇਤ ਕਈ ਸਿੱਖ ਜਥੇਬੰਦੀਆਂ ਸ਼ਿਰਕਤ ਕਰਨਗੀਆਂ।