ਅੰਮ੍ਰਿਤਸਰ:ਅੰਮ੍ਰਿਤਸਰ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਹੈ ਕਿ ਦਮਦਮੀ ਟਕਸਾਲ ਵੱਲੋਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ 4 ਮਈ ਨੂੰ ਗੁਰਦਵਾਰਾ ਟੁੱਟੀ ਗੰਢੀ ਸਾਹਿਬ ਤੋਂ ਖ਼ਾਲਸਾ ਵਹੀਰ ਆਰੰਭ ਕੀਤੀ ਜਾਵੇਗੀ। ਇਹ ਵਹੀਰ ਵੱਖ-ਵੱਖ ਪਿੰਡਾਂ ਨਗਰਾਂ ਤੇ ਸ਼ਹਿਰਾਂ ਵਿੱਚੋਂ ਹੁੰਦੀ ਹੋਈ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸਮਾਪਤ ਹੋਵੇਗੀ। ਅੱਜ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਬਾਬਾ ਰਾਮ ਸਿੰਘ ਖਾਲਸਾ ਨੇ ਕਿਹਾ ਕਿ 21 ਵੈਸਾਖ 4 ਮਈ ਨੂੰ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਹੈ। ਸ਼ਹੀਦ ਸਿੰਘਾਂ ਨੂੰ ਸਮਰਪਿਤ ਹੁੰਦੇ ਹੋਏ ਹਰ ਪੰਥ ਦਰਦੀ ਨੂੰ ਅਪੀਲ ਹੈ ਕਿ ਪੰਥ ਤੇ ਪੰਜਾਬ ਦੇ ਭਲੇ ਲਈ ਇਸ ਵਹੀਰ ਚ ਸ਼ਾਮਿਲ ਹੋਵੋ।
ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤ ਸੰਚਾਰ ਕਰਵਾਉਣ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਲੋੜ :ਉਨ੍ਹਾਂ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਵਲੋਂ ਪੰਜਾਬ ਵਿਚ ਜੋ ਅੰਮ੍ਰਿਤ ਸੰਚਾਰ ਦੀ ਅਤੇ ਨਸ਼ੇ ਛੁਡਾਉਣ ਦੀ ਜੋ ਲਹਿਰ ਸ਼ੁਰੂ ਕੀਤੀ ਸੀ ਉਸ ਲਹਿਰ ਨੂੰ ਪ੍ਰਚੰਡ ਕਰਨ ਦੀ ਲੋੜ ਹੈ। ਕੁਝ ਕਾਰਨਾਂ ਕਰਕੇ ਉਸ ਲਹਿਰ ਵਿਚ ਖੜੋਤ ਆ ਗਈ ਹੈ। ਦਮਦਮੀ ਟਕਸਾਲ, ਜੋ ਗੁਰੂ ਕਲਗੀਧਰ ਪਾਤਸ਼ਾਹ ਤੋਂ ਵਰੋਸਾਈ ਹੈ ਤੇ ਟਕਸਾਲ ਦਾ ਮੁੱਖ ਮਕਸਦ ਧਰਮ ਦਾ ਪ੍ਰਚਾਰ, ਅੰਮ੍ਰਿਤ ਸੰਚਾਰ ਕਰਵਾਉਣਾ ਤੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਹੈ। ਇਸ ਦੌਰਾਨ ਬਾਬਾ ਰਾਮ ਸਿੰਘ ਖਾਲਸਾ ਨੇ ਕਿਹਾ ਕਿ ਟਕਸਾਲ ਤੇ ਹੋਰ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਪ੍ਰਚਾਰ ਦਾ ਲਹਿਰ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।