ਅੰਮ੍ਰਿਤਸਰ:ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ। ਉਸ ਤਰ੍ਹਾਂ ਹੀ ਬੇਅਦਵੀ ਦੀਆਂ ਘਟਨਾਵਾਂ ਵੀ ਵੱਧਦੀਆਂ ਜਾ ਰਹੀਆਂ ਹਨ। ਜੇਕਰ ਅੰਮ੍ਰਿਤਸਰ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਵਿੱਚ ਪੁਲਿਸ ਦਾ ਡਰ ਬਿਲਕੁਲ ਖ਼ਤਮ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਜੌੜਾ ਫਾਟਕ ਦੇ ਕ੍ਰਿਸ਼ਨਾ ਨਗਰ (Krishna Nagar) ਇਲਾਕੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।
ਇੱਕ ਘਰ ਦੇ ਵਿੱਚ ਗੁਰੂ ਗ੍ਰੰਥ ਸਾਹਿਬ (shri Guru Granth Sahib Ji) ਜੀ ਰੱਖਿਆ ਹੋਇਆ ਸੀ। ਉਥੇ ਹੀ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ 'ਤੇ ਗੁਰੂ ਗ੍ਰੰਥ ਸਾਹਿਬ ਜੀ (shri Guru Granth Sahib Ji) ਦਾ ਨਿਰਾਦਰ ਕੀਤਾ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਸਤਿਕਾਰ ਕਮੇਟੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪਤਾ ਲੱਗਾ ਤਾਂ ਪੁਲਿਸ ਅਧਿਕਾਰੀ ਲੈ ਕੇ ਮੌਕੇ 'ਤੇ ਪੁੱਜੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ (Balbir Singh Muchhal) ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਇੱਥੇ ਇੱਕ ਘਰ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ।
ਪਰ ਉਸ ਦਾ ਸਹੀ ਢੰਗ ਨਾਲ ਪ੍ਰਕਾਸ਼ਤ ਨਹੀਂ ਕੀਤਾ ਗਿਆ। ਉਸ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਥੇ ਹੀ ਸ਼ਰਾਬਾਂ ਪੀਤੀਆਂ ਜਾਂ ਰਹੀਆਂ ਹਨ ਤੇ ਅਸੀਂ ਮੌਕੇ 'ਤੇ ਆ ਕੇ ਵੇਖਿਆ ਕਿ ਬਿਲਕੁਲ ਗੱਲ ਸੱਚ ਸਾਬਤ ਹੋਈ। ਉੱਥੇ ਗੁਰੂ ਗ੍ਰੰਥ ਸਾਹਿਬ (shri Guru Granth Sahib Ji) ਦਾ ਪ੍ਰਕਾਸ਼ ਵੀ ਹੋਇਆ ਸੀ 'ਤੇ ਉਨ੍ਹਾਂ ਦੀ ਬੇਅਦਬੀ ਕੀਤੀ ਜਾ ਰਹੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਵੀ ਰੁਮਾਲਾ ਨਹੀਂ ਪਾਇਆ ਗਿਆ ਸੀ। ਉਥੇ ਕੋਲ ਹੀ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ।