ਅੰਮ੍ਰਿਤਸਰ :ਇਕ ਪੈਸੇ ਜਿੱਥੇ ਪੰਜਾਬ ਸਰਕਾਰ ਵਲੋਂ ਨਸ਼ੇ ਉੱਤੇ ਪਾਬੰਦੀ ਲਗਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਹਨਾਂ ਦਾਵਿਆਂ ਦੀ ਜ਼ਮੀਨੀ ਪੱਧਰ ਉੱਤੇ ਸੱਚਾਈ ਕੁਝ ਹੋਰ ਹੀ ਦੇਖਣ ਨੂੰ ਮਿਲ ਰਹੀ ਹੈ। ਮਾਮਲਾ ਅਜਨਾਲਾ ਦੇ ਪਿੰਡ ਸਰਾਏ ਦਾ ਹੈ, ਜਿੱਥੇ ਇਕ ਟਰੱਕ ਡਰਾਈਵਰ ਦੀ ਨਸ਼ੇ ਦਾ ਹਾਲਤ ਵਿਚ ਮੌਤ ਹੋਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਮ੍ਰਿਤਕ ਦੀ ਜੇਬ ਵਿੱਚੋਂ ਟੀਕਾ ਅਤੇ ਚਿੱਟੇ ਦੀ ਪੁੜੀ ਵੀ ਬਰਾਮਦ ਹੋਈ ਹੈ।
ਇਸ ਸਬੰਧੀ ਮ੍ਰਿਤਕ ਸਰਬਜੀਤ ਸਿੰਘ ਪੁੱਤਰ ਦਲਜੀਤ ਸਿੰਘ ਦੇ ਕਰੀਬੀਆਂ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ ਅਤੇ ਕੱਲ੍ਹ ਘਰੇ ਆਇਆ ਸੀ। ਉਹਨਾਂ ਦਸਿਆ ਕਿ ਅੱਜ ਸਵੇਰੇ ਉਸ ਦੀ ਨਸ਼ਾ ਕਰਨ ਨਾਲ ਮੌਤ ਹੋ ਗਈ। ਉਹਨਾਂ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਇਕ ਨਸ਼ੇ ਦਾ ਟੀਕਾ ਅਤੇ ਚਿੱਟੇ ਦੀ ਪੁੜੀ ਵੀ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਆਪਣੇ ਦੋ ਛੋਟੇ ਬੱਚਿਆ ਨੂੰ ਛੱਡ ਗਿਆ ਹੈ। ਉਹਨਾਂ ਦੇ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਬਹੁਤ ਸਾਰੀਆ ਮੌਤਾਂ ਹੋਇਆ ਹਨ ਜਿਸ ਤੇ ਪੁਲਸ ਵੀ ਮੂਕ ਦਰਸ਼ਕ ਬਣ ਕੇ ਬੈਠੀ ਹੋਈ ਹੈ। ਉਹਨਾਂ ਮੰਗ ਕੀਤੀ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਤੇ ਕਾਨੂੰਨੀ ਕਰਵਾਈ ਕੀਤੀ ਜਾਏ।