ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਿਆਸੀ ਪਿੜ ਗਰਮਾਇਆ ਹੋਇਆ ਹੈ।ਪਿੰਡ ਪੰਡੋਰੀ ਵਿੱਖੇ ਸ਼ਹੀਦ ਭਗਤ ਸਿੰਘ ਸ਼ਕਤੀ ਦਲ (Shaheed Bhagat Singh Shakti Dal) ਦੇ ਪ੍ਰਧਾਨ ਸੁਖਵਿੰਦਰ ਸਿੰਘ ਬੌਬੀ ਅਤੇ ਦੀ ਅਗਵਾਈ ਵਿੱਚ ਭਾਰੀ ਇਕੱਠ ਕੀਤਾ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ (Former Cabinet Minister Gulzar Singh Ranike)ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਵੱਡੀ ਤਾਦਾਦ ਵਿੱਚ ਲੋਕਾਂ ਨੇ ਹਿੱਸਾ ਲਿਆ।ਇਸ ਮੌਕੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਕਾਂਗਰਸ ਨੂੰ ਛੱਡ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵਿਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਹੈ ਕਿ ਲੋਕ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਹਨ ਇਸ ਕਰਕੇ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਆ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ।
ਸਾਬਕਾ ਮੰਤਰੀ ਵੱਲੋਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਕਿਹਾ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹ। ਉੱਥੇ ਹੀ ਉਹਨਾਂ ਕਿਹਾ ਕਿ ਕਾਂਗਰਸ ਦੀਆਂ ਲੋਕਮਾਰੂ ਨੀਤੀਆਂ ਅਤੇ ਝੂਠੇ ਲਾਰਿਆ ਤੋਂ ਦੁੱਖੀ ਹੋ ਚੁਕੇ ਹਨ। ਜਿਨ੍ਹਾਂ ਦਾ ਜਵਾਬ ਲੋਕ ਵਿਧਾਨਸਭਾ ਚੋਣਾਂ ਵਿਚ ਦੇਣਗੇ।
ਸ਼ਹੀਦ ਭਗਤ ਸਿੰਘ ਸ਼ਕਤੀ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੌਬੀ ਨੇ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 2022 ਵਿੱਚ ਬਣਾਉਣਗੇ। ਲੋਕ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਅਟਾਰੀ ਵਿੱਚ ਗੁਲਜ਼ਾਰ ਸਿੰਘ ਰਣੀਕੇ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਇਹ ਵੀ ਪੜੋ:ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ