ਅੰਮ੍ਰਿਤਸਰ :ਅੰਮ੍ਰਿਤਸਰ ਦੀ ਅਦਾਲਤ ਵਿੱਚ ਅੱਜ ਸੁਖਬੀਰ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਸਮੇਤ ਕਈ ਅਕਾਲੀ ਆਗੂਆਂ ਦੀ ਪੇਸ਼ੀ ਸੀ, ਪਰ ਕਿਸੇ ਕਾਰਨਾਂ ਕਰਕੇ ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਸੁਖਬੀਰ ਬਾਦਲ ਵੱਲੋਂ ਆਪਣੇ ਨਿੱਜੀ ਕਾਰਨਾਂ ਕਰਕੇ ਮਾਣਯੋਗ ਅਦਾਲਤ ਤੋਂ ਪੇਸ਼ੀ ਤੋਂ ਛੋਟ ਮੰਗੀ ਸੀ। ਉਥੇ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਪੇਸ਼ੀ ਉਤੇ ਪੁੱਜੇ ਜਿਥੇ ਮਾਣਯੋਗ ਅਦਾਲਤ ਵੱਲੋਂ ਅੱਗਲੀ ਪੇਸ਼ੀ ਦੀ ਤਾਰੀਕ 17 ਜੁਲਾਈ ਪਾਈ ਗਈ ਹੈ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਮੀਡੀਆ ਨਾਲ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂ ਅੱਜ ਅਦਾਲਤ ਵਿੱਚ ਪੇਸ਼ ਹੋਏ ਸਨ। ਸਾਡੇ ਸਾਰਿਆਂ ਉੱਤੇ ਬਿਆਸ ਦੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈਕੇ ਕਾਂਗਰਸ ਸਰਕਾਰ ਵੇਲੇ ਕੇਸ ਦਰਜ ਕੀਤਾ ਗਿਆ ਸੀ।
ਕਿਸੇ ਨਿੱਜੀ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ ਸੁਖਬੀਰ ਸਿੰਘ ਬਾਦਲ :ਇਸ ਮੌਕੇ ਅਕਾਲੀ ਦਲ ਦੇ ਲੀਗਲ ਐਡਵਾਈਜ਼ਰ ਨੇ ਦੱਸਿਆ ਕਿ ਸੁਖਬੀਰ ਬਾਦਲ ਤੇ ਵਿਰਸਾ ਸਿੰਘ ਵਲਟੋਹਾ ਬਲਜੀਤ ਸਿੰਘ ਜਲਾਲ ਉਸਮਾਂ ਅਮਰਪਾਲ ਸਿੰਘ ਬੋਨੀ ਤੇ ਹੋਰ ਕਈ ਸੀਨੀਅਰ ਅਕਾਲੀ ਆਗੂ ਤੇ ਬਿਆਸ ਦਰਿਆ ਉਤੇ ਮਾਈਨਿੰਗ ਨੂੰ ਲੈਕੇ ਡਰਾਉਣ ਧਮਕਾਉਣ ਨੂੰ ਲੈਕੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਅੱਜ ਪੇਸ਼ੀ ਸੀ, ਕਿਸੇ ਕਾਰਨਾਂ ਕਰਕੇ ਸੁਖਬੀਰ ਬਾਦਲ ਪੇਸ਼ ਨਹੀਂ ਹੋ ਸਕੇ, ਜਿਸਦੇ ਚਲਦਿਆਂ ਮਾਨਯੋਗ ਅਦਾਲਤ ਵੱਲੋਂ 17 ਜੁਲਾਈ ਦੀ ਤਾਰੀਕ ਪਾਈ ਗਈ ਹੈ।