ਅੰਮ੍ਰਿਤਸਰ:ਭਾਰਤ ਦੀ 75ਵੀਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਸਮੇਤ ਹੋਰ ਕਈ ਵੱਡੇ ਲੀਡਰ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੁੱਦਿਆ ‘ਤੇ ਭਾਸ਼ਣ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 34 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਦਰਅਸਲ ਜੋੜਾ ਫਾਟਕ ‘ਤੇ ਹੋਏ ਰੇਲ ਹਾਦਸੇ ਦੌਰਾਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆ ਹਨ। ਇਸ ਮੌਕੇ ਨੌਕਰੀ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੰਬਾ ਸਮਾਂ ਸੰਘਰਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਹਨ।