ਅੰਮ੍ਰਿਤਸਰ: ਯੂਨਾਈਟਿਡ ਸਟੇਟ ਅਮਰੀਕਾ ਦੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਉਨ੍ਹਾਂ ਵੱਲੋਂ ਰਸ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵਿਖੇ ਪਹੁੰਚਣ ‘ਤੇ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਵੱਲੋਂ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨਾਈਟਿਡ ਸਟੇਟ ਦੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਦੇ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਬੜਾ ਹੀ ਚੰਗਾ ਮਹਿਸੂਸ ਹੋ ਰਿਹਾ ਹੈ।
ਉਨ੍ਹਾਂ ਕੋਰੋਨਾ ਮਹਾਮਾਰੀ ਸਮੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਕੋਰੋਨਾ ਮਹਾਮਾਰੀ ਸਮੇਂ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਕੀਤਾ ਗਿਆ ਹੈ।