ਅੰਮ੍ਰਿਤਸਰ: ਨਵਜੋਤ ਕੌਰ ਸਿੱਧੂ ਵੱਲੋਂ ਅੰਮ੍ਰਿਤਸਰ (Amritsar) ਪੂਰਬੀ ਹਲਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਿੱਥੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਉੱਥੇ ਹੀ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਨੂੰ ਸੁਣਿਆ ਗਿਆ ਤੇ ਉਨ੍ਹਾਂ ਦਾ ਹੱਲ ਦਾ ਵੀ ਭਰੋਸਾ ਦਿੱਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਨਵੀਂ ਪਾਰਟੀ ਦਾ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾਉਣ ਦਾ ਸੰਕੇਤ ਦਿੱਤਾ ਹੈ ਪਰ ਲੋਕ ਉਨ੍ਹਾਂ ਦੇ ਨਾਲ ਜੁੜਨਗੇ। ਅਸੀਂ ਕੈਪਟਨ ਨੂੰ ਨਵੀਂ ਪਾਰਟੀ ਲਈ ਵਧਾਈ ਦਿੰਦੇ ਹਾਂ, ਪਰ ਕਾਂਗਰਸੀ ਨੇਤਾ ਕੋਈ ਵੀ ਉਨ੍ਹਾਂ ਦੇ ਨਾਲ ਹੀ ਜਾਏਗਾ ਕਿਉਂਕਿ ਕੈਪਟਨ ਨੇ ਆਪਣੇ ਕਾਰਜਕਾਲ ਦੇ ਦੌਰਾਨ ਕਿਸੇ ਵੀ ਵਿਧਾਇਕ ਨੂੰ ਪੰਜ ਮਿੰਟ ਦਾ ਸਮਾਂ ਤੱਕ ਨਹੀਂ ਦਿੱਤਾ ਤੇ ਸਾਢੇ ਚਾਰ ਸਾਲ ਵਿੱਚ ਕੋਈ ਵੀ ਲੋਕਾਂ ਦੇ ਕੰਮ ਨਹੀਂ ਕੀਤੇ ਗਏ।
ਉਨ੍ਹਾਂ ਕਿਹਾ ਕਿ ਕੈਪਟਨ ਚੰਗਾ ਹੁੰਦੇ ਤਾਂ ਅਕਾਲੀ ਦਲ (Akali Dal) ਵਿਚ ਸ਼ਾਮਲ ਹੋ ਜਾਂਦੇ ਕਿਉਂਕਿ ਸਾਢੇ ਚਾਰ ਸਾਲ ਉਹਨਾਂ ਅਕਾਲੀ ਦਲ ਦੇ ਹੀ ਕੰਮ ਕੀਤੇ ਨੇ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਨਸ਼ਾ ਪੰਜਾਬ 'ਚ ਫੈਲਾਇਆ ਅਤੇ ਲੋਕਾਂ ਦੇ ਵਪਾਰ ਤੇ ਕਬਜ਼ਾ ਵੀ ਕੀਤਾ ਹੈ। ਜੇਕਰ ਅਕਾਲੀ ਦਲ ਨੇ ਕੰਮ ਕੀਤੇ ਹੁੰਦੇ ਤੇ ਅੱਜ ਪੰਜਾਬ ਦੇ ਨੌਜਵਾਨ ਪੀੜ੍ਹੀ ਵਿਦੇਸ਼ਾਂ 'ਚ ਨਾ ਜਾਂਦੀ।