ਅੰਮ੍ਰਿਤਸਰ (ਚੰਡੀਗੜ੍ਹ ਡੈਸਕ) :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ (Arvind Kejriwal in Amritsar) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਨਹਿਰੀ ਪਾਣੀ ਦੇਣ ਦੇ ਐਲਾਨ ਦੇ ਨਾਲ ਨਾਲ ਅੰਮ੍ਰਿਤਸਰ ਵਿੱਚ 3 ਨਵੇਂ 66KV ਸਟੇਸ਼ਨ ਬਣਾਉਣ ਦੀ ਵੀ ਗੱਲ ਕਹੀ ਗਈ। ਇਸ ਤੋਂ ਇਲਾਵਾ ਐਲਾਨ ਕੀਤਾ ਗਿਆ ਕਿ ਸ਼ਹਿਰ ਵਿੱਚ ਈ-ਬੱਸਾਂ ਚਲਾਈਆਂ ਜਾਣਗੀਆਂ।
ਮਾਨ ਨੇ ਕੀ ਕਿਹਾ :ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਕਾਰੋਬਾਰੀਆਂ ਨਾਲ ਇਕ ਤਰ੍ਹਾਂ ਦੀ ਮੀਟਿੰਗ ਹੈ ਅਤੇ ਹੋਰ ਜਿਲਿਆਂ ਵਿੱਚ ਵੀ ਕਾਰੋਬਾਰੀਆ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਸਰਕਾਰ (Meeting with businessmen in Amritsar) ਕਾਰੋਬਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਇਹ ਮੀਟਿੰਗ ਵੀ ਇਹੀ ਦੱਸਣ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਗਰੰਟੀਆਂ ਉਦੋਂ ਹੀ ਦਿੰਦੇ ਹਾਂ ਜਦੋਂ ਪੂਰੇ ਕਰਨ ਲਈ ਸਾਧਨ ਵੀ ਹੋਣ। ਮਾਨ ਨੇ ਕਿਹਾ ਕਿ ਕਾਰੋਬਾਰੀਆਂ ਨਾਲ ਕੀਤੇ ਵਾਅਦੇ ਵੀ ਇਸੇ ਤਰਜ਼ ਉੱਤੇ ਪੂਰੇ ਕੀਤੇ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰੀਫ ਵੀ ਕੀਤੀ ਹੈ।
ਬਿਜਲੀ ਬੋਰਡ ਦੀਆਂ ਸ਼ਿਕਾਇਤਾਂ ਹੋਣਗੀਆਂ ਹੱਲ :ਭਗਵੰਤ ਮਾਨ ਨੇ ਕਿਹਾ ਕਿ ਕਈ ਸੁਝਾਅ ਵੀ ਮਿਲੇ ਹਨ, ਜਿਨ੍ਹਾਂ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜਿਲ੍ਹਿਆਂ ਪਛਾਣ ਕਰਕੇ ਕਾਰੋਬਾਰੀ ਸੌਖ ਪੈਦਾ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਖੇਤਾਂ ਦੇ ਨਾਲ ਨਾਲ ਉਦਯੋਗਾਂ ਨੂੰ ਵੀ ਪਾਣੀ ਦੇਣ ਦੀਆਂ ਨੀਤੀਆਂ ਉੱਤੇ ਕੰਮ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਬਿਜਲੀ ਬੋਰਡ ਦੀਆਂ ਵੀ ਸ਼ਿਕਾਇਤਾਂ ਹਨ ਅਤੇ ਨਵੇਂ ਟਰਾਂਸਫਾਰਮਰ ਅਤੇ ਨਵੇਂ ਸਬਸਟੇਸ਼ਨਾਂ ਨੂੰ ਤਿਆਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।