ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਰਗਾੜੀ ਕਾਂਡ ਵਿੱਚ ਇਨਸਾਫ ਦੁਆਉਣ ਵਾਸਤੇ ਅਤੇ ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਵਾਸਤੇ ਵਾਅਦੇ ਕੀਤੇ ਗਏ ਸਨ। ਇਸ ਤੋਂ ਬਾਅਦ ਹੁਣ ਲੋਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਵਾਲ ਪੁੱਛ ਰਹੇ ਹਨ। ਲੋਕਾਂ ਵੱਲੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਹੁਣ ਹਲਕਾ ਅਟਾਰੀ ਤੋਂ ਵੀ ਵਿਧਾਇਕ ਕੋਲੋ ਜਦੋਂ ਪਿੰਡ ਵਾਸੀਆਂ ਨੇ ਸਵਾਲ ਪੁੱਛਿਆ ਤਾਂ ਉਨ੍ਹਾਂ ਕੋਲ ਕੋਈ ਵੀ ਜਵਾਬ ਨਹੀਂ ਸੀ।
ਵਿਧਾਇਕ ਦਾ ਸਪੱਸ਼ਟੀਕਰਨ:ਇਸ ਤੋਂ ਬਾਅਦ ਹਲਕਾ ਅਟਾਰੀ ਵਿਧਾਇਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਵੱਲੋਂ ਵਰਕਰਾਂ ਗੋਲੀਕਾਂਡ ਅਤੇ ਨਸ਼ੇ ਨੂੰ ਖਤਮ ਕਰਨ ਵਾਸਤੇ ਸਾਨੂੰ ਸਵਾਲ ਪੁੱਛੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦੋਨੋਂ ਨੌਜਵਾਨ ਗਿਣੀ ਮਿਥੀ ਸਾਜਿਸ਼ ਤਹਿਤ ਆਏ ਸੀ ਅਤੇ ਵੀਡੀਓ ਬਣਾ ਕੇ ਬਾਅਦ ਵਿੱਚ ਉਹ ਦਿਖਾਈ ਵੀ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਸਿਟ ਬਣੀ ਹੋਈ ਹੈ ਅਤੇ ਇਸਦੀ ਜਲਦ ਰਿਪੋਰਟ ਸਾਹਮਣੇ ਆ ਜਾਵੇਗੀ ਅਤੇ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਵਾਸਤੇ ਪੰਜਾਬ ਸਰਕਾਰ ਆਪਣਾ ਜ਼ੋਰ ਲਗਾ ਰਹੀ ਹੈ ਅਤੇ ਜਲਦੀ ਹੀ ਖ਼ਤਮ ਕੀਤਾ ਜਾਵੇਗਾ।