ਅੰਮ੍ਰਿਤਸਰ :ਪੰਜਾਬ ਵਿਚ ਕਾਨੂੰਨ ਵਿਵਸਥਾ ਇਸ ਤਰੀਕੇ ਡਗਮਗਾ ਚੁੱਕੀ ਹੈ ਕਿ ਆਏ ਦਿਨ ਕੋਈ ਨਾ ਕੋਈ ਲੜਾਈ ਝਗੜੇ ਅਤੇ ਕਤਲ ਦੀਆਂ ਵਾਰਦਾਤਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਲੱਗਦਾ ਹੈ ਕਿ ਲੋਕਾਂ ਨੂੰ ਹੁਣ ਕਾਨੂੰਨ ਦਾ ਡਰ ਨਹੀਂ ਲਗ ਰਿਹਾ ਇਸਦੇ ਨਾਲ ਹੀ ਦੱਸਦਈਏ ਕਿ ਅਕਸਰ ਹੀ ਪਿੰਡਾਂ ਵਿਚ ਰਾਜਨੀਤਿਕ ਪਾਰਟੀਆਂ ਦੇ ਧੜੇਬੰਦੀਆਂ ਦੇਖਣ ਨੂੰ ਮਿਲਦੀਆਂ ਹਨ ਅਤੇ ਇਹ ਧੜੇਬੰਦੀਆਂ ਆਪਸੀ ਦੁਸ਼ਮਣੀ ਪੈਦਾ ਕਰ ਦਿੰਦੀਆਂ ਹਨ। ਇਸ ਦੀ ਤਾਜ਼ਾ ਮਿਸਾਲ ਰਹੀ ਹੈ ਬੀਤੇ ਦਿਨੀਂ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਨੇੜਲੇ ਪਿੰਡ ਮੁਹਾਵਾ ਵਿਚ,ਜਿੱਥੇ ਕਿ ਪਿਛਲੇ ਦਿਨੀਂ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਮੁਹਾਵਾ 'ਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ।
ਔਜਲਾ ਨੇ ਗੁਰਪ੍ਰੀਤ ਦੀ ਸਿਹਤ ਦਾ ਹਾਲ-ਚਾਲ ਜਾਣਿਆ :ਮੁਹਾਵਾ ਨੇ ਫੇਸਬੂਕ 'ਤੇ ਲਾਈਵ ਹੋ ਕੇ ਇਸ ਦੀ ਜਾਣਕਾਰੀ ਦਿੱਤੀ ਸੀ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਬੁਰੀ ਤਰ੍ਹਾਂ ਜ਼ਖਮੀ ਗੁਰਪ੍ਰੀਤ ਸਿੰਘ ਨੂੰ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ। ਜਿੰਨਾ ਦਾ ਹਾਲ ਜਾਨਣ ਲਈ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਹਸਪਤਾਲ ਵਿੱਚ ਪਹੁੰਚੇ ਜਿਥੇ ਉਨ੍ਹਾਂ ਨੇ ਗੁਰਪ੍ਰੀਤ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਹਨਾਂ ਹਲਕਾ ਅਟਾਰੀ ਦੇ ਡੀਐਸਪੀ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।