ਪੰਜਾਬ

punjab

ETV Bharat / state

ਅਜਨਾਲਾ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ - ਗੁਰਦੁਆਰਾ ਸਾਹਿਬ 'ਚ ਇੱਕ ਨੌਜਵਾਨ ਦਾਖ਼ਲ

ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਥਾਣਾ ਭਿੰਡੀ ਸੈਦਾ 'ਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਜਿਸ 'ਚ ਇੱਕ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਹੈ।

ਅਜਨਾਲਾ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ
ਅਜਨਾਲਾ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

By

Published : Jan 5, 2022, 8:22 PM IST

ਅੰਮ੍ਰਿਤਸਰ :ਅਜਨਾਲਾ ਦੇ ਥਾਣਾ ਭਿੰਡੀ ਸੈਦਾ 'ਚ ਗੁਰਦੁਆਰਾ ਨਾਨਕਸਰ ਭੱਗੂਪੁਰ ਡੇਰੇ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਿਥੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ।

ਅਜਨਾਲਾ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ 'ਚ ਇੱਕ ਨੌਜਵਾਨ ਦਾਖ਼ਲ ਹੁੰਦਾ ਹੈ 'ਤੇ ਉਸ ਵਲੋਂ ਛੇੜਛਾੜ ਕੀਤੀ ਜਾਂਦੀ ਹੈ। ਜਿਸ ਨੂੰ ਪਿੰਡ ਵਾਸੀਆਂ ਨੇ ਮੌਕੇ 'ਤੇ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਵੱਡੀ ਗਿਣਤੀ 'ਚ ਸਿੱਖ ਸੰਗਤ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਬੇਅਦਬੀ ਦੀ ਕੋਸ਼ਿਸ਼ ਕਰਨ ਨੂੰ ਲੈਕੇ ਉਨ੍ਹਾਂ 'ਚ ਭਾਰੀ ਰੋਸ ਹੈ ਅਤੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

ਅਜਨਾਲਾ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਜਦੋਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਦਾ ਕਹਿਣਾ ਕਿ ਘਟਨਾ ਸੀਸੀਟੀਵੀ 'ਚ ਕੈਦ ਹੈ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਰੁਮਾਲਾ ਸਾਹਿਬ ਨਾਲ ਛੇੜਛਾੜ ਕੀਤੀ ਗਈ ਅਤੇ ਨਾਲ ਹੀ ਕੁਝ ਗੋਲੀਆਂ ਵੀ ਖਾਈਆਂ ਗਈਆਂ।

ਅਜਨਾਲਾ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕਾਬੂ ਕੀਤਾ ਨੌਜਵਾਨ ਕੁਝ ਬੋਲ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਦੋ ਤਿੰਨ ਸ਼ਬਦ ਹੀ ਬੋਲ ਰਿਹਾ ਹੈ। ਇਸ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :ਖ਼ਤਰਾ! ਜਿੱਥੇ ਰੁਕਿਆ ਮੋਦੀ ਦਾ ਕਾਫਲਾ ਉੱਥੋਂ 30 km ਦੀ ਦੂਰੀ 'ਤੇ ਹੋ ਚੁੱਕਿਆ ਹੈ ਬਲਾਸਟ

ABOUT THE AUTHOR

...view details