ਪੰਜਾਬ

punjab

By

Published : Mar 30, 2021, 10:54 PM IST

ETV Bharat / state

ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀ ਕੋਸ਼ਿਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਅੰਮ੍ਰਿਤਸਰ ਦੇ ਪਿੰਡ ਭੰਡਾਲ ਬੇਟ 'ਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਅਤੇ ਗੋਲਕ 'ਚੋਂ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਕਹਿਣਾ ਕਿ ਜਦੋਂ ਉਹ ਕਿਸੇ ਕੰਮ ਲਈ ਬਾਹਰ ਗਿਆ ਸੀ ਤਾਂ ਵਾਪਸੀ ਸਮੇਂ ਉਸ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੀ ਬਿਜਲੀ ਸਪਲਾਈ ਕੱਟੀ ਹੋਈ ਸੀ।

ਤਸਵੀਰ
ਤਸਵੀਰ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਭੰਡਾਲ ਬੇਟ 'ਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਅਤੇ ਗੋਲਕ 'ਚੋਂ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਕਹਿਣਾ ਕਿ ਜਦੋਂ ਉਹ ਕਿਸੇ ਕੰਮ ਲਈ ਬਾਹਰ ਗਿਆ ਸੀ ਤਾਂ ਵਾਪਸੀ ਸਮੇਂ ਉਸ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੀ ਬਿਜਲੀ ਸਪਲਾਈ ਕੱਟੀ ਹੋਈ ਸੀ।

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਅੰਦਰ ਦਾਖ਼ਲ ਹੋ ਕੇ ਦੇਖਿਆ ਤਾਂ ਪਾਵਨ ਸਰੂਪ ਦੇ ਪੰਨਿਆਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਗ੍ਰੰਥੀ ਦਾ ਕਹਿਣਾ ਕਿ ਉਸ ਵੱਲੋਂ ਇਸ ਸਬੰਧੀ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਗਈ।

ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਪੁਲਿਸ ਵਲੋਂ ਜਾਂਚ ਸ਼ੁਰੂ

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਸਾਹਿਬ 'ਚ ਚੋਰੀ ਹੋਈ ਹੈ ਤਾਂ ਜਦੋਂ ਉਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਤਾਂ ਸਭ ਠੀਕ ਪਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਸਪਲਾਈ ਕੱਟ ਕਰਕੇ ਛੇੜਛਾੜ ਕੀਤੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਵੀ ਕੀਤੀ ਗੁਰਦੁਆਰਾ ਸਾਹਿਬ 'ਚ ਕੈਮਰੇ ਲਗਾਏ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਜਲੰਧਰ ’ਚ ਭਾਜਪਾ ਵਰਕਰਾਂ ਨੇ ਅੱਧ ਨੰਗੇ ਹੋ ਕੀਤਾ ਪ੍ਰਦਰਸ਼ਨ

ABOUT THE AUTHOR

...view details