ਅੰਮ੍ਰਿਤਸਰ :ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ, ਜਿਸ ਵਿੱਚ ਸਤਿਕਾਰ ਕਮੇਟੀਆਂ ਦੇ ਖਿਲਾਫ਼ 1 ਪੱਤਰ ਵੀ ਪੰਜਾਬ ਦੇ ਡੀਜੀਪੀ ਨੂੰ ਭੇਜਿਆ ਗਿਆ ਸੀ। ਅੱਜ ਸਤਿਕਾਰ ਕਮੇਟੀ ਵੱਲੋਂ ਇਸ ਉਤੇ ਪਲਟ ਵਾਰ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚੈਲੇਂਜ ਕੀਤਾ ਗਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਜੇਕਰ ਸਤਿਕਾਰ ਕਮੇਟੀਆਂ ਗਲਤ ਹਨ ਤਾਂ ਉਹ ਅਸਤੀਫਾ ਦੇਣਗੀਆਂ। ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਭਾਈ ਬਲਬੀਰ ਸਿੰਘ ਮੁੱਛਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਇਕ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਔਰਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਜ਼ਦੀਕ ਪਾਖੰਡ ਕਰਦੀ ਹੋਈ ਨਜ਼ਰ ਆ ਰਹੀ ਸੀ, ਜਿਸ ਨੂੰ ਲੈ ਕੇ ਸਤਿਕਾਰ ਕਮੇਟੀ ਵੱਲੋਂ ਉਸ ਬੀਬੀ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਖਿਲਾਫ ਕਾਰਵਾਈ ਕੀਤੀ ਗਈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇੰਦੌਰ ਸ਼ਹਿਰ ਵਿਚ ਸਤਿਕਾਰ ਕਮੇਟੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਪਾਖੰਡ ਕਰ ਰਹੀ ਔਰਤ ਖਿਲਾਫ ਕਾਰਵਾਈ ਕਰਵਾਈ ਸੀ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋੋਂ ਚਿੱਠੀ ਲਿਖੀ ਗਈ ਸੀ। ਬਲਬੀਰ ਸਿੰਘ ਦਾ ਕਹਿਣਾ ਹੈ ਕਿ ਜਥੇਦਾਰ ਸਾਹਿਬ ਇਹ ਦੱਸਣ ਦੀ ਜ਼ਹਿਮਤ ਕਰਨ ਕਿ ਆਖਰ ਚਿੱਠੀ ਵਿਚ ਉਨ੍ਹਾਂ ਲਿਖਿਆ ਕੀ ਹੈ।