ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਿੱਚਰਵਾਰ ਨੂੰ ਆਪਣਾ ਸਾਲਾਨਾ ਬਜਟ ਪਾਸ ਕੀਤਾ ਗਿਆ। ਬਜਟ ਪਾਸ ਕਰਨ ਦੌਰਾਨ ਐੱਸਜੀਪੀਸੀ ਮੈਂਬਰ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੂੰ ਬੋਲਣ ਦਾ ਮੌਕਾ ਨਾ ਮਿਲਣ ਦਾ ਵਿਰੋਧ ਕਰਦਿਆਂ ਉਨ੍ਹਾਂ ਇਸ ਦਾ ਬਾਈਕਾਟ ਕੀਤਾ।
ਬੈਂਸ ਨੂੰ ਪਸੰਦ ਨਹੀਂ ਆਇਆ ਐੱਸਜੀਪੀਸੀ ਦਾ ਬਜਟ, ਬਾਇਕਾਟ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਪੇਸ਼ ਕਰਨ ਦੌਰਾਨ ਬਲਵਿੰਦਰ ਸਿੰਘ ਬੈਂਸ ਨੇ ਵਿਰੋਧ ਜਤਾਇਆ। ਉਨ੍ਹਾਂ ਨੇ ਬੇਅਦਬੀ ਮਾਮਲਿਆਂ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮਤਾ ਪਾਸ ਕਰਨ ਦੀ ਮੰਗ ਕੀਤੀ।
ਫ਼ੋਟੋ।
ਇਸ ਸਬੰਧੀ ਬੈਂਸ ਨੇ ਕਿਹਾ ਕਿ ਐੱਸਜੀਪੀਸੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਬੰਧੀ ਮਤਾ ਪਾਸਨਹੀਂਕੀਤਾ ਗਿਆ ਤੇ ਨਾ ਹੀ ਉਨ੍ਹਾਂ ਨੂੰ ਇਸ ਸਬੰਧੀ ਬੋਲਣ ਦਾ ਮੌਕਾ ਦਿੱਤਾ ਜਿਸ ਦੇ ਵਿਰੋਧ ਵਿੱਚ ਉਨ੍ਹਾਂ ਬਜਟ ਇਜਲਾਸ ਦਾ ਬਾਈਕਾਟ ਕੀਤਾ।