ਪੰਜਾਬ

punjab

ETV Bharat / state

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - protest against central government

ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ਉੱਤੇ ਸਾਰੇ ਸਰਕਾਰੀ ਬੈਕਾਂ ਦੇ ਕਰਮਚਾਰੀਆਂ ਵੱਲੋਂ ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਵਿੱਚ ਧਰਨਾ ਪ੍ਰਦਸ਼ਨ ਕੀਤਾ ਗਿਆ।

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

By

Published : Mar 11, 2021, 9:58 PM IST

ਅੰਮ੍ਰਿਤਸਰ: ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ਉੱਤੇ ਸਾਰੇ ਸਰਕਾਰੀ ਬੈਕਾਂ ਦੇ ਕਰਮਚਾਰੀਆਂ ਵੱਲੋਂ ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਵਿੱਚ ਧਰਨਾ ਪ੍ਰਦਸ਼ਨ ਕੀਤਾ ਗਿਆ।

ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਐੱਨਪੀਏ ਡਿਕਲੇਅਰ ਕਰਨ ਤੋਂ ਬਾਅਦ ਬੈਂਕਾਂ ਨੂੰ ਘਾਟੇ ਵਿਚ ਸ਼ੋਅ ਕਰ ਕੇ ਬੈਂਕਾਂ ਨੂੰ ਬੰਦ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ।

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੋ ਵੀ ਬੈਂਕ ਪ੍ਰਾਈਵੇਟ ਹੋਣ ਜਾ ਰਹੇ ਹਨ ਉਹ ਸਿਰਫ਼ ਤੇ ਸਿਰਫ਼ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਹੀ ਬੈਂਕ ਪ੍ਰਾਈਵੇਟ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਹੀ ਅਲੱਗ-ਅਲੱਗ ਬੈਂਕਾਂ ਦੇ ਨਾਂਅ ਅੱਗੇ ਲਿਆਂਦੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਪ੍ਰਾਈਵੇਟ ਕੀਤਾ ਜਾ ਸਕੇ। ਪਰ ਜੇਕਰ ਪੰਜਾਬ ਐਂਡ ਸਿੰਧ ਬੈਂਕ ਪ੍ਰਾਈਵੇਟ ਹੁੰਦਾ ਹੈ ਤਾਂ ਮੁਲਾਜ਼ਮ ਵਰਗ ਦਾ ਤਾਂ ਨੁਕਸਾਨ ਹੋਵੇਗਾ ਹੀ ਪਰ ਆਮ ਜਨਤਾ ਨੂੰ ਜ਼ਿਆਦਾ ਨੁਕਸਾਨ ਝੱਲਣਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਸਾਡੀ ਗੱਲ ਨਹੀਂ ਮੰਨਦੀ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਫ਼ੈਸਲਾ ਦਿੱਤਾ ਗਿਆ ਸੀ ਕਿ ਪ੍ਰਾਈਵੇਟ ਬੈਂਕਾਂ ਨੂੰ ਸਰਕਾਰੀ ਬੈਂਕਾਂ ਦੇ ਨਾਲ ਮਿਲਾ ਕੇ ਬੈਂਕਾਂ ਦੀ ਗਿਣਤੀ ਨੂੰ ਘੱਟ ਕੀਤਾ ਜਾਵੇਗਾ।

ABOUT THE AUTHOR

...view details