ਅੰਮ੍ਰਿਤਸਰ: ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਕਾਰ ਪਾਰਕਿੰਗ ਤੋਂ ਦਰਬਾਰ ਸਾਹਿਬ ਤੱਕ ਸ਼ਰਧਾਲੂਆਂ ਨੂੰ ਲਿਜਾਉਣ ਵਾਲੇ ਬੈਟਰੀ ਰਿਕਸ਼ਾ ਚਾਲਕਾਂ ਵਲੋਂ ਪੰਜਾਬ ਪੁਲਿਸ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਮੁਲਾਜ਼ਮਾਂ ਵਲੋਂ ਰਿਕਸ਼ਾ ਚਾਲਕਾਂ ਨਾਲ ਧੱਕਾ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਰਿਕਸ਼ਾ ਚਾਲਕਾਂ ਨੂੰ ਤੰਗ ਪ੍ਰੇਸ਼ਾਨ ਕਰਦਿਆਂ ਉਨ੍ਹਾਂ ਤੋਂ ਰਿਸ਼ਵਤ ਮੰਗੀ ਜਾਂਦੀ ਹੈ।
ਇਸ ਮੌਕੇ ਬੈਟਰੀ ਰਿਕਸ਼ਾ ਚਾਲਕਾਂ ਦੇ ਹੱਕ 'ਚ ਕਾਂਗਰਸੀ ਆਗੂ ਦਾ ਕਹਿਣਾ ਕਿ ਰਿਕਸ਼ਾ ਚਾਲਕ ਸਾਰੀ ਦਿਹਾੜੀ ਕੰਮ ਕਰਕੇ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮਿਹਨਤ ਕਰਕੇ ਰੋਜ਼ੀ ਰੋਟੀ ਕਮਾਉਂਦੇ ਰਿਕਸ਼ਾ ਚਾਲਕਾਂ ਨੂੰ ਬਿਨ੍ਹਾਂ ਗੱਲੋਂ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਰਿਕਸ਼ਾ ਚਾਲਕਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ।