ਅੰਮ੍ਰਿਤਸਰ: ਸ਼ਹਿਰ ਦੇ ਕੋਟ ਖ਼ਾਲਸਾ ਵਿੱਚ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - ਨਗਰ ਕੀਰਤਨ
ਅੰਮ੍ਰਿਤਸਰ ਦੇ ਕੋਟ ਖ਼ਾਲਸਾ ਵਿੱਚ ਗੁਰਦੁਆਰਾ ਭਗਤ ਕਬੀਰ ਜੀ ਵਿੱਚ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਭਗਤ ਜੀ ਦੀ ਬਾਣੀ ਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ 'ਚ ਸਾਰਿਆਂ ਨੂੰ ਬਰਾਬਰ ਸਮਝਣ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ 'ਚ ਨਸ਼ੇ ਦਾ ਜਿਹੜਾ 6ਵਾਂ ਦਰਿਆ ਵਗ ਰਿਹਾ ਹੈ, ਉਸ ਨੂੰ ਗੁਰੂ ਸਾਹਿਬਾਨਾਂ ਦੇ ਰਾਹ 'ਤੇ ਚਲ੍ਹ ਕੇ ਖ਼ਤਮ ਕੀਤਾ ਜਾ ਸਕਦਾ ਹੈ।
ਨਗਰ ਕੀਰਤਨ ਦੌਰਾਨ ਨੌਜਵਾਨਾਂ ਨੇ ਗਤਕੇ ਦੇ ਜੌਹਰ ਵਿਖਾਏ ਤੇ ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਲੰਗਰ ਤੇ ਛਬੀਲਾਂ ਵੀ ਲਗਾਇਆ ਗਈਆਂ। ਇਸ ਦੇ ਨਾਲ ਹੀ ਨਗਰ ਕੀਰਤਨ ਵਿੱਚ ਦੂਰ-ਦੂਰ ਤੋਂ ਪੁੱਜੇ ਸ਼ਰਧਾਲੂਆਂ ਨੇ ਹਾਜ਼ਰੀ ਭਰੀ।