ਪੰਜਾਬ

punjab

ETV Bharat / state

ਭਗਤ ਨਾਮਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਇੱਕੋ ਪ੍ਰਮਾਤਮਾ ਨੂੰ ਮੰਨਣ ਦੀ ਤਾਕੀਦ ਕੀਤੀ:ਭਾਈ ਮਾਨ ਸਿੰਘ - ਭਗਤ ਨਾਮਦੇਵ ਜੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਮਾਨ ਸਿੰਘ ਵੱਲੋਂ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ 'ਤੇ ਸੰਖੇਪ ਰੂਪ ਵਿੱਚ ਚਾਨਣਾ ਪਾਇਆ।

ਭਗਤ ਨਾਮਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਇਕੋ ਪ੍ਰਮਾਤਮਾ ਨੂੰ ਮੰਨਣ ਦੀ ਤਾਕੀਦ ਕੀਤੀ:ਭਾਈ ਮਾਨ ਸਿੰਘ
ਭਗਤ ਨਾਮਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਇਕੋ ਪ੍ਰਮਾਤਮਾ ਨੂੰ ਮੰਨਣ ਦੀ ਤਾਕੀਦ ਕੀਤੀ:ਭਾਈ ਮਾਨ ਸਿੰਘ

By

Published : Nov 25, 2020, 12:44 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ।ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਗ੍ਰੰਥੀ ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਮਾਨ ਸਿੰਘ ਵੱਲੋਂ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ 'ਤੇ ਸੰਖੇਪ ਰੂਪ ਵਿੱਚ ਚਾਨਣਾ ਪਾਇਆ।

ਭਗਤ ਨਾਮਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਇਕੋ ਪ੍ਰਮਾਤਮਾ ਨੂੰ ਮੰਨਣ ਦੀ ਤਾਕੀਦ ਕੀਤੀ:ਭਾਈ ਮਾਨ ਸਿੰਘ

ਭਗਤ ਨਾਮਦੇਵ ਜੀ ਦੇ ਜੀਵਨ 'ਤੇ ਇੱਕ ਨਜ਼ਰ

ਭਗਤ ਨਾਮਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਇਕੋ ਪ੍ਰਮਾਤਮਾ ਨੂੰ ਮੰਨਣ ਦੀ ਤਾਕੀਦ ਕੀਤੀ:ਭਾਈ ਮਾਨ ਸਿੰਘ
ਗਿਆਨੀ ਮਾਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ। ਉਨ੍ਹਾਂ ਭਗਤ ਨਾਮਦੇਵ ਜੀ ਬਾਰੇ ਦੱਸਦਿਆਂ ਕਿਹਾ ਕਿ ਭਗਤ ਜੀ ਦਾ ਜਨਮ ਪਿੰਡ ਨਰਸੀ, ਮਹਾਰਾਸ਼ਟਰ ਵਿੱਚ 1270 ਈਸਵੀ ਨੂੰ ਹੋਇਆ। ਉਨ੍ਹਾਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ 61 ਸ਼ਬਦ ਦਰਜ਼ ਹਨ, ਜੋ ਕਿ ਮਰਾਠੀ ਭਾਸ਼ਾ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਪ੍ਰਮਾਤਮਾ ਨੂੰ ਸਰਬ ਵਿਆਪਕ ਰੂਪ ਵਿੱਚ ਦੇਖਦੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸਾਰੀ ਮਨੁੱਖਤਾ ਨੂੰ ਇੱਕੋ ਹੀ ਪ੍ਰਮਾਤਮਾ ਨੂੰ ਜੁੜਨਾ ਚਾਹੀਦਾ ਹੈ। ਭਗਤ ਨਾਮ ਦੇਵ ਜੀ ਨੇ ਧਰਮ ਪ੍ਰਚਾਰ ਕੀਤਾ ਤੇ ਉਨ੍ਹਾਂ ਨੇ ਮਾਤਾ ਪਿਤਾ ਦੇ ਸਤਿਕਾਰ ਬਾਰੇ ਵੀ ਸ਼ਬਦ ਉਚਾਰੇ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਵੀ ਹਾਜ਼ਰ ਸਨ ।

ABOUT THE AUTHOR

...view details