ਅੰਮ੍ਰਿਤਸਰ: ਬੇਸਹਾਰਿਆਂ ਨੂੰ ਸਾਂਭਣ ਵਾਲੇ ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਬੁੱਧਵਾਰ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਮਨਾਈ ਗਈ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਪਿੰਗਲਵਾੜਾ ਦੇ ਸਿਖਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਭਗਤ ਪੂਰਨ ਸਿੰਘ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਹੈ ਅਤੇ ਜੇਕਰ ਭਾਰਤ ਵਿੱਚ ਬੱਚਿਆਂ ਨੂੰ ਹਾਂਵਾਚਕ ਸਿੱਖਿਆ ਦੇਣੀ ਹੈ ਤਾਂ ਉਨ੍ਹਾਂ ਦੇ ਸਿਲੇਬਸ ਵਿੱਚ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸ਼ਾਮਲ ਕਰਨਾ ਚਾਹੀਦਾ ਹੈ।