ਅੰਮ੍ਰਿਤਸਰ: ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਦਾਅਪੇਚ ਇੱਕ-ਦੂਜੇ ਨਾਲ ਖੇਡੇ ਜਾ ਰਹੇ ਹਨ। ਸਿਆਸੀ ਨੇਤਾਵਾਂ ਵਲੋਂ ਇੱਕ-ਦੂਜੇ ਉੱਤੇ ਬਿਆਨਬਾਜ਼ੀਆਂ ਅਤੇ ਚੁਣੌਤੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਲੜੀ ਵਿੱਚ ਸ਼ਾਮਲ ਹੋਏ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਕਾਂਗਰਸੀ ਆਗੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧੂਰੀ ਵਿਧਾਨ ਸਭਾ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਚੰਨੀ ਸਾਹਿਬ ਦੀ ਚੋਣ ਲੜਨ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ।
'ਆਪ' ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਿਆ ਜਾ ਰਿਹਾ ਹੈ। ਇਸੇ ਤਹਿਤ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਣ ਲਈ ਪਹੁੰਚੇ।
'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਚਰਨਜੀਤ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ਦੇ ਜਵਾਬ 'ਚ ਕਿਹਾ ਗਿਆ ਕਿ ਚਮਕੌਰ ਸਾਹਿਬ ਰਿਜ਼ਰਵ ਸੀਟ ਹੈ, ਮੈਂ ਉਥੋਂ ਚੋਣ ਨਹੀਂ ਲੜ ਸਕਦਾ, ਪਰ ਚੰਨੀ ਧੂਰੀ ਤੋਂ ਵਿਧਾਨ ਸਭਾ ਚੋਣ ਲੜ ਸਕਦਾ ਹੈ। ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸੀ.ਐਮ ਨੂੰ ਧੂਰੀ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ।