ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਜਰਨੈਲ ਸਿੰਘ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ। ਇੱਥੇ ਉਹ ਦਰਬਾਰ ਸਾਹਿਬ ਨਤਮਸਤਕ ਹੋਏ ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।
ਮੀਡੀਆ ਦੇ ਮੁਖ਼ਾਤਬ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਕੋਲ ਕੋਈ ਚਿਹਰਾ ਹੀ ਨਹੀਂ ਹੈ ਸਗੋਂ ਇਨ੍ਹਾਂ ਦੇ ਮੰਤਰੀ ਆਪ ਹੀ ਕਹਿੰਦੇ ਹਨ ਕਿ ਉਹ ਲੋਕਾਂ ਕੋਲ ਕਿਹੜਾ ਮੂੰਹ ਲੈ ਕੇ ਜਾਣਗੇ। ਕਾਂਗਰਸ ਸਰਕਾਰ ਪੰਜਾਬ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋਈ ਹੈ।
ਆਹ ਤਾਂ ਮਾਨ ਕਾਂਗਰਸ ਆਲ਼ਾ ਸਿਰਾ ਹੀ ਕਰ ਗਿਆ, ਜ਼ਰੂਰ ਸੁਣੋ ਦਿੱਲੀ ਚੋਣਾਂ ਬਾਰੇ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀਆਂ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਅਤੇ ਜਿੱਤੀਆਂ ਹਨ। ਜਦੋਂ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਨੇ ਨਫ਼ਰਤ ਦੀ ਰਾਜਨੀਤੀ ਕਰਕੇ ਵੋਟਾਂ ਲੜੀਆਂ ਹਨ ਜਿੰਨ੍ਹਾਂ ਦਾ ਲੋਕਾਂ ਨੇ ਜਵਾਬ ਦੇ ਦਿੱਤਾ ਹੈ।
ਦਿੱਲੀ ਵਿੱਚ ਹੋਈ ਹਿੰਸਾ ਤੇ ਮਾਨ ਨੇ ਕਿਹਾ ਕਿ ਭਾਜਪਾ ਇਹੋ ਜਿਹੇ ਭੜਕਾਊ ਭਾਸ਼ਣ ਦੇਣ ਵਾਲਿਆਂ(ਕਪਿਲ ਮਿਸ਼ਰਾ) ਨੂੰ ਸਕਿਊਰਟੀ ਦਿੰਦੀ ਹੈ। ਇਹ ਤਾਂ ਭਾਰਤੀ ਜਨਤਾ ਪਾਰਟੀ ਦੀ ਪੁਰਾਣੀ ਰੀਤ ਹੈ।
ਇਸ ਦੌਰਾਨ ਮਾਨ ਨੇ ਆਪਣੇ ਮਜ਼ਾਕੀਆ ਅੰਦਾਜ਼ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀ ਚੰਗੀ ਲਾਹ-ਪਾਹ ਕੀਤੀ। ਮਾਨ ਨੇ ਕਿਹਾ ਕਿ ਹੁਣ ਤਾਂ ਪੈਟਰੋਲ ਪੰਪ ਵਾਲੇ ਕਹਿੰਦੇ ਹਨ ਕਿ ਮੀਟਰ 'ਤੇ ਕਾਂਗਰਸ (ਜ਼ੀਰੋ) ਚੈੱਕ ਕਰ ਲਵੋ।