ਪੰਜਾਬ

punjab

ETV Bharat / state

ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ - ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ, ਫਿਰ ਭਾਰੀ ਸੁਰੱਖਿਆ ਬਲਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਕਮਰੇ ਵਿੱਚ ਚਲੇ ਗਏ।

ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ
ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

By

Published : Jun 5, 2022, 3:48 PM IST

Updated : Jun 5, 2022, 5:32 PM IST

ਅੰਮ੍ਰਿਤਸਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ, ਫਿਰ ਭਾਰੀ ਸੁਰੱਖਿਆ ਬਲਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਜ਼ਿਕਰਯੋਗ ਹੈ ਕਿ ਮੀਟਿੰਗ ਘੱਲੂਘਾਰਾ ਦਿਵਸ ਤੋਂ ਪਹਿਲਾਂ ਇਹ ਮੁਲਾਕਾਤ ਹੋਈ ਹੈ।

ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ। ਭਗਵੰਤ ਸਿੰਘ ਮਾਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਜਥੇ ਰਾਹੀਂ ਉਨ੍ਹਾਂ ਨੇ ਢਾਡੀ ਵਾਰਾਂ ਸਰਵਣ ਕੀਤੀਆਂ।

ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸਕੱਤਰੇਤ ਤੇ ਉੱਪਰ ਰਿਹਾਇਸ਼ 'ਚ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ 'ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।

ਜਥੇਦਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਜਾਂਦੇ ਸਮੇਂ ਪੱਤਰਕਾਰਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੀਏ ਚਰਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿੰਗ ਬਹੁਤ ਵਧੀਆ ਹਾਲਾਤਾਂ 'ਚ ਹੋਈ ਪਰ ਬੰਦ ਕਮਰਾ ਮੀਟਿੰਗ ਹੋਈ ਇਸ ਬਾਰੇ ਉਨ੍ਹਾਂ ਨੂੰ ਵੀ ਕੋਈ ਜ਼ਿਆਦਾ ਜਾਣਕਾਰੀ ਨਹੀਂ ਹੈ।

ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਘੱਲੂਘਾਰਾ ਦਿਵਸ ਨੂੰ ਲੈ ਕੇ ਸਰੁੱਖਿਆ ਦਾ ਜਾਇਜਾ ਲੈਣ ਆਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ, ਪਰ ਉਨ੍ਹਾਂ ਨੇ ਹਾਈਕੋਰਟ ਦੇ ਹੁਕਮ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਾਪਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਕੇਂਦਰ ਨੇ ਉਨ੍ਹਾਂ ਨੂੰ z ਸਕਿਊਰਟੀ ਦਿੱਤੀ ਪਰ ਉਨ੍ਹਾਂ ਨੇ ਉਸ ਨੂੰ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਅਪਡੇਟ ਜਾਰੀ ਹੈ।

ਇਹ ਵੀ ਪੜ੍ਹੋ:-RDX ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ 6 ਦਿਨ ਦੀ ਰਿਮਾੰਡ 'ਤੇ ਭੇਜਿਆ

Last Updated : Jun 5, 2022, 5:32 PM IST

ABOUT THE AUTHOR

...view details