ਪੰਜਾਬ

punjab

ਪਟਿਆਲਾ ਘਟਨਾ ’ਤੇ ਖੁੱਲ੍ਹ ਕੇ ਬੋਲੇ ਭਾਈ ਬਲਦੇਵ ਸਿੰਘ ਵਡਾਲਾ

By

Published : May 1, 2022, 4:35 PM IST

ਪਟਿਆਲਾ ਘਟਨਾ ਨੂੰ ਲੈਕੇ ਭਾਈ ਬਲਦੇਵ ਸਿੰਘ ਵਡਾਲਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ਕਿਤੇ ਵੀ ਕਿਸੇ ਵੀ ਤਰੀਕੇ ਦਾ ਕੋਈ ਪੱਕਾ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਨੂੰ ਸ਼ਾਤਮਈ ਤਰੀਕੇ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

ਭਾਈ ਬਲਦੇਵ ਸਿੰਘ ਵਡਾਲਾ ਦਾ ਪਟਿਆਲਾ ਘਟਨਾ ਤੇ ਪ੍ਰਤੀਕਰਮ
ਭਾਈ ਬਲਦੇਵ ਸਿੰਘ ਵਡਾਲਾ ਦਾ ਪਟਿਆਲਾ ਘਟਨਾ ਤੇ ਪ੍ਰਤੀਕਰਮ

ਅੰਮ੍ਰਿਤਸਰ:29 ਅਪ੍ਰੈਲ ਨੂੰ ਪਟਿਆਲਾ ਦੇ ਵਿੱਚ ਹੋਈ ਹਿੰਸਕ ਘਟਨਾ (incident of violence in Patiala) ਦੇ ਮਾਮਲੇ ’ਚ ਹਰ ਕੋਈ ਆਪੋ ਆਪਣੇ ਤਰੀਕੇ ਨਾਲ ਬਿਆਨਬਾਜ਼ੀ ਕਰਦਾ ਦਿਖਾਈ ਦੇ ਰਿਹਾ। ਇਸੇ ਘਟਨਾ ’ਤੇ ਬੋਲਦੇ ਹੋਏ ਵਿਰਾਸਤੀ ਮਾਰਗ ਅੰਮ੍ਰਿਤਸਰ ’ਚ ਮੋਰਚਾ ਖੋਲ੍ਹੀ ਬੈਠੇ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਹਿੰਸਾ ਕਿਤੇ ਵੀ ਕਿਸੇ ਵੀ ਤਰੀਕੇ ਦਾ ਕੋਈ ਪੱਕਾ ਹੱਲ ਨਹੀਂ।

ਭਾਈ ਬਲਦੇਵ ਸਿੰਘ ਵਡਾਲਾ ਦਾ ਪਟਿਆਲਾ ਘਟਨਾ ਤੇ ਪ੍ਰਤੀਕਰਮ

ਉਨ੍ਹਾਂ ਕਿਹਾ ਕਿ ਹਿੰਸਾ ਹੋਣ ਨਾਲ ਸਗੋਂ ਲੋਕਾਂ ’ਚ ਡਰ ਪੈਦਾ ਹੁੰਦਾ ਹੈ ਅਤੇ ਸਾਨੂੰ ਅਜਿਹੇ ਮਾਹੌਲ ਨੂੰ ਸ਼ਾਂਤਮਈ ਤਰੀਕੇ ਨਾਲ ਹੀ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਨੂੰ ਸ਼ਾਂਤਮਈ ਤਰੀਕੇ ਨਾਲ ਬੈਠ ਕੇ ਹੱਲ ਕੀਤਾ ਜਾਵੇ।

ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ 3 ਮਈ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਲਗਾਂ ਮਾਤਰਾ ਦੀ ਵਾਧ ਘਾਟ ਨੂੰ ਲੈ ਕੇ ਪੰਥਕ ਇਕੱਠ ਕੀਤਾ ਜਾ ਰਿਹਾ ਹੈ ਉਹ ਪੰਥਕ ਇਕੱਠ ਸਿਰਫ ਬਾਦਲ ਪਰਿਵਾਰ ਨੂੰ ਬਚਾਉਣ ਲਈ ਹੀ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਉਨ੍ਹਾਂ ਨੂੰ ਇੰਜ ਲੱਗ ਰਿਹਾ ਕਿ ਕਿਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਰਾਜ ਵੀ ਉਨ੍ਹਾਂ ਦੇ ਹੱਥੋਂ ਨਾ ਨਿਕਲ ਜਾਵੇ ਇਸ ਲਈ ਉਨ੍ਹਾਂ ਵੱਲੋਂ ਇਹ ਪੰਥਕ ਇਕੱਠ ਸੱਦਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪੀਡੀਐੱਫ ਫਾਈਲ ਲੀਕ ਹੋਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲਗਾ ਦਾ ਵਾਧ ਘਾਟ ਹੋਣਾ ਅਤੇ ਵਿਦੇਸ਼ ਵਿੱਚ 400 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਪਾਣੀ ’ਚ ਗਲ ਜਾਣਾ ਇੰਨ੍ਹਾਂ ਸਭ ਦਾ ਜ਼ਿੰਮੇਵਾਰ ਬਾਦਲ ਪਰਿਵਾਰ ਹੀ ਹੈ।

ਇਹ ਵੀ ਪੜ੍ਹੋ:'ਪਟਿਆਲਾ ਹਿੰਸਾ ਦਾ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ'

ABOUT THE AUTHOR

...view details