ਪੰਜਾਬ

punjab

ETV Bharat / state

ਭਾਈ ਬੇਅੰਤ ਸਿੰਘ ਦਾ ਅਕਾਲ ਤਖਤ ਸਾਹਿਬ ਸ਼ਹੀਦੀ ਦਿਹਾੜਾ ਮਨਾਇਆ ਗਿਆ - Bhai Beant Singh martyrdom day celebrates latest news

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਭਾਈ ਬੇਅੰਤ ਸਿੰਘ

By

Published : Oct 31, 2019, 3:22 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸ਼ੀਹਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਰਾਗੀ ਭਾਈ ਬਲਵਿੰਦਰ ਸਿੰਘ ਨੇ ਸ਼ਹੀਦਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਵੇਖੋ ਵੀਡੀਓ

ਇਸ ਮੌਕੇ ਸ਼ਹੀਦ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਦਿਨ ਇੰਦਰਾ ਗਾਂਧੀ ਦੇ ਬਾਡੀਗਾਰਡ ਨੇ ਇੰਦਰਾ ਗਾਂਧੀ ਨੂੰ ਆਪਣੀ ਬੰਦੂਕ ਦੀਆ ਗੋਲੀਆਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਸੀ ਕਿਉਕਿ 1984 ਵੇਲੇ ਇੰਦਰਾ ਗਾਂਧੀ ਨੇ ਹੁਕਮ ਦੇ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਵਾਇਆ ਸੀ।

ਇਹ ਵੀ ਪੜੋ: ਪਾਕਿਸਤਾਨ ਦੇ ਲਿਆਕਤਪੁਰ 'ਚ ਰੇਲ ਗੱਡੀ ਨੂੰ ਲੱਗੀ ਅੱਗ, 65 ਦੀ ਮੌਤ

ਜਿਸ ਦਾ ਬਦਲਾ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਜੀ ਅਤੇ ਭਾਈ ਕਹਿਰ ਸਿੰਘ ਜੀ ਨੇ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਲਿਆ ਸੀ। ਉਨ੍ਹਾਂ ਦੀ ਯਾਦ ਵਿੱਚ ਇਹ ਅਖੰਡ ਪਾਠ ਸਾਹਿਬ ਕੀਤਾ ਗਿਆ ਹੈ।

ABOUT THE AUTHOR

...view details