ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼ਰਧਾ ਭਾਵਨਾ ਨਾਲ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭਾਈ ਬੇਅੰਤ ਸਿੰਘ ਦੇ ਭਰਾ ਵਰਿਆਮ ਸਿੰਘ ਅਤੇ ਭਤੀਜਾ ਸੁਖਵਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਭਾਈ ਮਹਿੰਗਾ ਸਿੰਘ ਨੇ ਸਿਰੋਪਾਓ ਬਖ਼ਸ਼ਿਸ਼ ਕੀਤੇ।
ਗੁਰਦੁਆਰਾ ਝੰਡਾ ਬੁੰਗਾ ਵਿਖੇ ਮਨਾਈ ਗਈ ਭਾਈ ਬੇਅੰਤ ਸਿੰਘ ਦੀ ਬਰਸੀ - Bhai Beant Singh
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼ਰਧਾ ਭਾਵਨਾ ਨਾਲ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ ਗਈ।
ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਇਸ ਦਿਨ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ ਅਤੇ ਗੋਲਿਆਂ ਨਾਲ ਢਹਿ ਢੇਰੀ ਕਰਵਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸਿੱਖਾਂ ਨੇ ਪੁਰਾਤਨ ਰੀਤਾਂ ਮੁਤਾਬਕ ਸੋਧਾ ਲਾਇਆ।
ਇਸ ਮੌਕੇ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਜਿੱਥੇ ਅਨੇਕਾਂ ਸਿੰਘ, ਸਿੰਘਣੀਆਂ ਸ਼ਹੀਦ ਹੋਈਆਂ, ਉੱਥੇ ਹੀ ਗੁਰੂ ਰਾਮਦਾਸ ਸਾਹਿਬ ਜੀ ਦੇ ਦਰਸ਼ਨ ਕਰਨ ਆਈਆਂ ਸੰਗਤਾਂ 'ਤੇ ਵੀ ਜ਼ੁਲਮ ਹੋਇਆ, ਜਿਸ ਵਿੱਚ ਕਈ ਗਰਭਵਤੀ ਔਰਤਾਂ ਦੀ ਮੌਤ ਹੋ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਵੀ ਗੋਲੀਆਂ ਮਾਰੀਆਂ ਗਈਆਂ ਸਨ। ਭਾਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਵੀ ਕਿਸੇ ਨਾਲ ਧੱਕਾ ਹੁੰਦਾ ਹੈ ਤਾਂ ਰੋਸ ਜਾਗਦਾ ਹੈ।