ਪੰਜਾਬ

punjab

ETV Bharat / state

ਗੁਰਦੁਆਰਾ ਮੰਜੀ ਸਾਹਿਬ 'ਚ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।

ਗੁਰਦੁਆਰਾ ਮੰਜੀ ਸਾਹਿਬ
ਫ਼ੋਟੋ

By

Published : Sep 24, 2020, 1:33 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਸਾਹਿਬ ਵੇਲੇ ਆਪਣੀ ਸੱਚੀ ਸੁੱਚੀ ਕਿਰਤ ਕਮਾਈ ਕਰਨ ਵਾਲੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।

ਵੀਡੀਓ
ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਹੈੱਡ ਗ੍ਰੰਥੀ ਹਰਮਿੱਤਰ ਸਿੰਘ ਵੱਲੋਂ ਭਾਈ ਲਾਲੋ ਸਾਹਿਬ ਜੀ ਦੇ ਜਨਮ ਦਿਨ ਦੀ ਵਿਸ਼ੇਸ਼ਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਸਿੱਖ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਵਿਚਾਰਾਂ ਸਾਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਲਕ ਭਾਗੋ ਦੇ ਛੱਤੀ ਪ੍ਰਕਾਰ ਦੇ ਭੋਜਨ ਛੱਡ ਕੇ ਭਾਈ ਲਾਲੋ ਸਾਹਿਬ ਜੀ ਦੀ ਰੁੱਖੀ ਸੁੱਖੀ ਮਿਹਨਤ ਤੇ ਇਮਾਨਦਾਰੀ ਨਾਲ ਕਮਾਈ ਰੋਟੀ ਨੂੰ ਖਾਧਾ।
ਫ਼ੋਟੋ

ਦੱਸ ਦਈਏ, ਭਾਈ ਲਾਲੋ ਜੀ ਦਾ ਜਨਮ 1452 ਵਿੱਚ ਪਿੰਡ ਸੈਦਪੁਰ ਵਿੱਚ ਹੋਇਆ ਜੋ ਕਿ ਪਾਕਿਸਤਾਨ ਵਿਖੇ ਮੌਜੂਦ ਹੈ। ਉਨ੍ਹਾਂ ਦੇ ਪਿਤਾ ਜੀ ਦਾ ਨਾਮ ਜਗਤ ਰਾਮ ਸੀ। ਇਸ ਮੌਕੇ ਮੀਤ ਸਕੱਤਰ ਸੁਖਦੇਵ ਸਿੰਘ ਭੂਰਾ ਕੋਨਾ, ਸਕੱਤਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਮਨੈਜਰ ਨਿਸ਼ਾਨ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਭਾਗ ਲਿਆ ਪਰ ਸੰਗਤਾਂ ਦੀ ਅਣਹੋਂਦ ਰਹੀ।

ABOUT THE AUTHOR

...view details