ਪੰਜਾਬ

punjab

ETV Bharat / state

ਭਾਈ ਮੋਹਕਮ ਸਿੰਘ ਮੁੜ ਬਣੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ - ਅੰਮ੍ਰਿਤਸਰ

ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਦੇ ਦੂਜੀ ਵਾਰ ਪ੍ਰਧਾਨ ਬਣ ਗਏ ਹਨ। ਕੁੱਝ ਤਕਨੀਕੀ ਕਾਰਨਾਂ ਕਰਕੇ ਭਾਈ ਮੋਹਕਮ ਸਿੰਘ ਵੱਲੋਂ ਪਹਿਲਾਂ ਅਸਤੀਫ਼ਾ ਦਿੱਤਾ ਗਿਆ ਸੀ।

ਯੂਨਾਈਟਿਡ ਅਕਾਲੀ ਦਲ

By

Published : Jul 16, 2019, 2:02 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਯੂਨਾਈਟਿਡ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਦੇ ਦਿੱਤੇ ਗਏ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਉਨ੍ਹਾਂ ਨੂੰ ਦੋ ਸਾਲ ਹੋਰ ਸੇਵਾ ਨਿਭਾਉਣ ਲਈ ਕਿਹਾ ਗਿਆ ਹੈ।

ਵੇਖੋ ਵੀਡੀਓ

ਅੰਮ੍ਰਿਤਸਰ ਵਿੱਚ ਇਕੱਠ ਦੇ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਸਮੂਹ ਮੈਂਬਰਾਂ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਅਤੇ ਮੀਡੀਆ ਨਾਲ ਗੱਲਬਾਤ ਕਰ ਯੂਨਾਈਟਿਡ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮੈਂਬਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਵੱਲੋਂ ਆਪਣੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਗਈ ਹੈ ਜਿਸ ਨੂੰ ਦੇਖਦਿਆਂ ਭਾਈ ਮੋਹਕਮ ਸਿੰਘ ਨੂੰ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨਗੀ ਦਿੱਤੀ ਗਈ ਹੈ।

ਮੈਂਬਰਾਂ ਨੇ ਬਰਗਾੜੀ ਮੋਰਚਾ ਅਤੇ ਸਰਬੱਤ ਖਾਲਸਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਈ ਮੋਹਕਮ ਸਿੰਘ ਵੱਲੋਂ ਹਰ ਤਰ੍ਹਾਂ ਦੇ ਮੋਰਚੇ ਦੀ ਕਾਰਗੁਜ਼ਾਰੀ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਹੜ੍ਹ ਪੀੜਤਾਂ ਦੀ ਮਦਦ ਲਈ ਰਾਹੁਲ ਗਾਂਧੀ ਨੇ ਕਾਂਗਰਸ ਵਰਕਰਾਂ ਨੂੰ ਕੀਤੀ ਅਪੀਲ

ABOUT THE AUTHOR

...view details