ਅੰਮ੍ਰਿਤਸਰ: ਪੰਥ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਕੋੋਰੋਨਾ ਵਾਇਰਸ ਨਾਲ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਵੇਰਕਾ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਪਿੰਡ ਫਤਿਹਗੜ੍ਹ ਸ਼ੂਕਰਚੱਕ 'ਚ ਦਾਨੀ ਸਜੱਣ ਵੱਲੋਂ ਦਾਨ ਕੀਤੀ ਜ਼ਮੀਨ 'ਤੇ ਕੀਤਾ ਗਿਆ।
ਭਾਈ ਸਾਹਿਬ ਦਾ ਅੰਤਿਮ ਸਸਕਾਰ ਤਕਰੀਬਨ ਸ਼ਾਮ 7.15 ਵਜੇ ਭਾਰੀ ਪੁਲਿਸ ਸੁਰੱਖਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਕੀਤਾ ਗਿਆ।