ਪੰਜਾਬ

punjab

ETV Bharat / state

ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕਿਸਾਨ ਹੋਏ ਲਾਮਬੰਦ - Bhartiya Kisan Union Chaduni returned his land to the farmer

ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਮੀਨ ਦਾ ਕਬਜ਼ਾ ਅਬਾਦਕਾਰ ਕਿਸਾਨ ਜਸਪਾਲ ਸਿੰਘ ਨੂੰ ਮੁੜ ਤੋਂ ਦੁਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਅਤੇ ਪ੍ਰਸ਼ਾਸਨ ਇਸ ਤਰ੍ਹਾਂ ਗ਼ਰੀਬ ਕਿਸਾਨ ਦੇ ਨਾਲ ਧੱਕਾ ਕਰੇਗਾ ਤਾਂ ਉਸ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ।

ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕਿਸਾਨ ਹੋਏ ਲਾਮਬੰਦ
ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕਿਸਾਨ ਹੋਏ ਲਾਮਬੰਦ

By

Published : Jun 30, 2022, 6:02 PM IST

ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਾਉਣ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਵੀ ਛੋਟੇ ਕਿਸਾਨਾਂ ਦੇ ਹੱਕ ਦੇ ਵਿੱਚ ਨਿੱਤਰਿਆ ਜਾ ਰਿਹਾ ਹੈ।

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਮੀਨ ਦਾ ਕਬਜ਼ਾ ਅਬਾਦਕਾਰ ਕਿਸਾਨ ਜਸਪਾਲ ਸਿੰਘ ਨੂੰ ਮੁੜ ਤੋਂ ਦੁਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀ ਔਲਖ ਵਿੱਚ ਪਿਛਲੇ ਦਿਨੀਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਚ 77 ਕਨਾਲ ਜ਼ਮੀਨ ਦਾ ਕਬਜ਼ਾ ਇਕ ਕਿਸਾਨ ਕੋਲੋਂ ਛੁਡਵਾ ਕੇ ਪ੍ਰਸ਼ਾਸਨ ਦੇ ਤਹਿਤ ਪੰਚਾਇਤ ਨੂੰ ਦਿਵਾਇਆ ਗਿਆ ਸੀ, ਜਦਕਿ ਉਕਤ ਕਿਸਾਨ ਦਾ ਪਿਛਲੇ 60 ਸਾਲ ਤੋਂ ਇਸ ਜ਼ਮੀਨ ਨੂੰ ਆਬਾਦ ਕਰਕੇ ਕਾਸ਼ਤ ਕਰਦਾ ਆ ਰਿਹਾ ਸੀ।

ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕਿਸਾਨ ਹੋਏ ਲਾਮਬੰਦ

ਉੱਥੇ ਹੀ ਗੁਰਨਾਮ ਸਿੰਘ ਚੜੂਨੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਛੋਟੇ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਉਨ੍ਹਾਂ ਵੱਲੋਂ ਇੱਥੇ ਪਹੁੰਚ ਕੇ ਗ਼ਰੀਬ ਕਿਸਾਨਾਂ ਦੀ ਜ਼ਮੀਨ ਛੁਡਵਾਈ ਗਈ ਹੈ ਇੱਥੋਂ ਤੱਕ ਕਿ ਜਦੋਂ ਇਸ ਜ਼ਮੀਨ ਦੀ ਬੋਲੀ ਕੀਤੀ ਜਾ ਰਹੀ ਸੀ ਉਸ ਸਮੇਂ ਉਸ ਗ਼ਰੀਬ ਕਿਸਾਨ ਨੂੰ ਤਾਂ ਪੁਲਿਸ ਵੱਲੋਂ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਅਤੇ ਪ੍ਰਸ਼ਾਸਨ ਇਸ ਤਰ੍ਹਾਂ ਗ਼ਰੀਬ ਕਿਸਾਨ ਦੇ ਨਾਲ ਧੱਕਾ ਕਰੇਗਾ ਤਾਂ ਉਸ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ।

ਕਿਸਾਨ ਆਗੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੱਡੇ ਕਿਸਾਨ ਹਨ ਵੱਡੇ ਜ਼ਿਮੀਂਦਾਰ ਹਨ ਉਨ੍ਹਾਂ ਵੱਲ ਤਾਂ ਸਿਆਸਤਦਾਨ ਮੂੰਹ ਵੀ ਚੁੱਕ ਨਹੀਂ ਸਕਦੇ ਕਿਉਂਕਿ ਉਨ੍ਹਾਂ ਦੀ ਪਹੁੰਚ ਵੱਡੇ ਵੱਡੇ ਲੋਕਾਂ ਦੇ ਨਾਲ ਹੈ। ਪਰ ਜੇਕਰ ਛੋਟੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਇਨ੍ਹਾਂ ਵੱਲੋਂ ਕੀਤੀ ਗਈ ਤਾਂ ਅਸੀਂ ਆਪਣਾ ਸੰਘਰਸ਼ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਦੇ ਬੀਡੀਪੀਓ ਦੇ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਇਸ ਕਿਸਾਨ ਦੇ ਹੱਕ ਲਈ ਆਵਾਜ਼ ਚੁੱਕੀ ਹੈ ਅਤੇ ਜੇਕਰ ਇਸ ਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਆਪਣਾ ਸੰਘਰਸ਼ ਸ਼ੁਰੂ ਕਰਾਂਗੇ।

ਇਹ ਵੀ ਪੜੋ:ਜੈ ਕਿਸ਼ਨ ਰੋੜੀ ਨੂੰ ਬਣਾਇਆ ਪੰਜਾਬ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ

ABOUT THE AUTHOR

...view details