ਪੰਜਾਬ

punjab

ETV Bharat / state

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਵਿੱਚ ਦਿੱਤੇ ਮੰਗ ਪੱਤਰ - ਸਹੀ ਤਰੀਕੇ ਨਾਲ ਨਹੀਂ ਹੋ ਰਿਹਾ ਕੰਮ

ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰਾਂ ਵਿੱਚ ਜਾ ਕੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਵਿੱਚ ਦਿੱਤੇ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਵਿੱਚ ਦਿੱਤੇ ਮੰਗ ਪੱਤਰ

By

Published : Apr 4, 2023, 2:36 PM IST

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਵਿੱਚ ਦਿੱਤੇ ਮੰਗ ਪੱਤਰ

ਅੰਮ੍ਰਿਤਸਰ: ਬੇਮੌਸਮੀ ਕਾਰਨ ਕਿਸਾਨਾਂ 'ਤੇ ਵੱਡੀ ਕੁਦਰਤ ਦੀ ਮਾਰ ਪਈ ਹੈ। ਜਿਸ ਕਾਰਨ ਕਿਸਾਨਾਂ ਦੀ ਚਿੰਤਾਂ ਬਹੁਤ ਵੱਧ ਗਈ ਹੈ ਕਿਉਂਕਿ ਕਿਸਾਨਾਂ ਦੀ ਸਾਰੀ ਫ਼ਸਲ ਖ਼ਰਾਬ ਹੋ ਗਈ ਹੈ। ਇਸ ਨੂੰ ਲੈ ਕੇ ਭਾਵੇਂ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜੇ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਕਿਸਾਨਾਂ ਵੱਲੋਂ ਇਸ ਉੱਤੇ ਕਈ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੰਗ ਪੱਤਰ ਦਿੱਤੇ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਸਰਕਾਰ ਦੀ ਢਿੱਲੀ ਕਾਰਗੁਜ਼ਾਰੀ:ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਨੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ । ਸਰਕਾਰ ਨੇ ਬੇਸ਼ੱਕ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕਿਹਾ ਪਰ ਉਨ੍ਹਾਂ ਕਿਹਾ ਕਿ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਨ ਲਈ ਕੋਈ ਵੀ ਪਟਵਾਰੀ ਜਾਂ ਹੋਰ ਮੁਲਾਜ਼ਮ ਨਹੀਂ ਆ ਰਿਹਾ। ਕਿਸਾਨ ਆਗੂ ਨੇ ਕਿਹਾ ਕਿ ਇਹ ਸਭ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਕਿਸਾਨਾਂ ਦੀ ਸੁੱਧ ਲੈਣ ਤੱਕ ਨਹੀਂ ਆਏ।

ਸਹੀ ਤਰੀਕੇ ਨਾਲ ਨਹੀਂ ਹੋ ਰਿਹਾ ਕੰਮ: ਕਿਸਾਨਾਂ ਨੇ ਇਲਜ਼ਾਮ ਲਗਾਉਂਦੇ ਕਿਹਾ ਕਿ ਕਿਹਾ ਇਹ ਸਾਰਾ ਸਿਸਟਮ ਰਾਜਨੀਤੀ ਤੋਂ ਪ੍ਰਭਾਵਿਤ ਹੈ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੰਤਰੀਆਂ ਦੇ ਨਾਲ ਅਫ਼ਸਰਾਂ ਅਤੇ ਪਟਵਾਰੀਆਂ ਨੂੰ ਆਉਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੇ ਕਿਸਾਨ ਦੀ ਫ਼ਸਲ ਦਾ ਕਿੰਨਾ ਨੁਕਸਾਨ ਹੋਇਆ ਹੈ। ਉਨਾਂ੍ਹ ਇਸ ਗੱਲ ਦਾ ਵੀ ਸ਼ੱਕ ਜਤਾਇਆ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਠੇਕੇ 'ਤੇ ਫਸਲ ਲਈ ਹੁੰਦੀ ਹੈ ਅਤੇ ਸਰਕਾਰ ਨੂੰ ਇਹ ਧਿਆਨ ਵਿੱਚ ਰੱਖ ਕੇ ਹੀ ਮੁਆਵਜ਼ਾ ਦੇਣਾ ਚਾਹੀਦਾ ਹੈ ਕਿ ਜਿਸ ਕਿਸਾਨ ਨੇ ਫਸਲ ਠੇਕੇ 'ਤੇ ਲਈ ਹੈ ਉਸ ਨੂੰ ਹੀ ਮੁਆਵਜ਼ਾ ਦਿੱਤਾ ਜਾਵੇ ਕਿਉਂ ਅਜਿਹੇ ਮਾਮਲੇ ਵਿੱਚ ਹੇਰ-ਫੇਰ ਬਹੁਤ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਸਰਕਾਰ ਜਾਂਚ ਪੜਤਾਲ ਕਰਕੇ ਬਿਨ੍ਹਾਂ ਆਪਣਿਆਂ ਨੂੰ ਲਾਭ ਦਿੱਤੇ ਸਾਰੇ ਪੀੜਤ ਕਿਸਾਨਾਂ ਨੂੰ ਸਹੀ ਮੁਆਵਜ਼ਾ ਦਿੱਤਾ ਜਾਵੇ।

ਸਰਕਾਰ ਦੇ ਰਹੀ ਹੈ ਘੱਟ ਮੁਆਵਜ਼ਾ:ਕਿਸਾਨ ਆਗੂ ਨੇ ਕਿਹਾ ਸਰਕਾਰ ਕਿਸਾਨਾਂ ਨੂੰ 13-14 ਹਜ਼ਾਰ ਰੁਪਏ ਮੁਆਵਜ਼ਾ ਦੇ ਰਹੀ ਹੈ ਜੋ ਬਹੁਤ ਹੀ ਘੱਟ ਹੈ। ਉਨਾਂ੍ਹ ਆਖਿਆ ਕਿ ਚੰਨੀ ਸਰਕਾਰ ਵੇਲੇ 17-18 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਫ਼ਸਲ ਠੇਕੇ 'ਤੇ ਲੈ ਕੇ ਬੀਜੀ ਗਈ ਹੈ ਉਨ੍ਹਾਂ ਨੂੰ ਸਹੀ ਮੁਆਵਜ਼ਾ ਦਿੱਤਾ ਜਾਵੇ।ਕਿਸਾਨ ਆਗੂਆਂ ਨੇ ਆਖਿਆ ਕਿ ਅਸੀਂ ਸਰਕਾਰ ਨੂੰ ਜਗਾਉਣ ਲਈ ਇਕੱਠੇ ਹੋ ਹਾਂ। ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੰਦੀ ਤਾਂ ਮਜ਼ਬੂਰਨ ਉਨ੍ਹਾਂ ਨੂੰ ਸੰਘਰਸ਼ ਤਿੱਖਾ ਕਰਨਾ ਪਵੇਗਾ।

ਇਹ ਵੀ ਪੜ੍ਹੋ:Drug Related Report: ਮੁੱਖ ਮੰਤਰੀ ਮਾਨ ਕੋਲ ਪਹੁੰਚੇ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ, ਹੋਵੇਗੀ ਵੱਡੀ ਕਾਰਵਾਈ

ABOUT THE AUTHOR

...view details