ਅੰਮ੍ਰਿਤਸਰ:ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਅੰਮ੍ਰਿਤਸਰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ (Akhand Path Sahib) ਦੇ ਭੋਗ ਪਾਏ ਗਏ ਅਤੇ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਈ। ਸਵੇਰ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਸ਼ਰਧਾਲੂਆਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਥਾਵਾਚਕ ਜਸਬੀਰ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਉੱਥੇ ਦੂਜੇ ਪਾਸੇ ਗੁਰਦੁਆਰਾ ਰਾਮਸਰ ਵਿਖੇ ਵੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ।