ਪੰਜਾਬ

punjab

ETV Bharat / state

ਰਾਮ ਮੰਦਰ ਦੇ ਭੂਮੀ ਪੂਜਨ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ - Ram Mandir

ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਰਾਮ ਮੰਦਰ ਦੇ ਭੂਮੀ ਪੂਜਨ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੁਰਗਿਆਨਾ ਮੰਦਰ ਵਿੱਚ ਬੋਰਡ ਵੀ ਲਗਾਇਆ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਰਾਮ ਮੰਦਰ ਦੇ ਨੀਂਹ ਪੱਥਰ ਦੀ ਵਧਾਈ ਦਿੱਤੀ ਗਈ ਹੈ ਤੇ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਉਹ ਇਸ ਪਰਵ ਨੂੰ ਦੀਵਾਲੀ ਦੀ ਤਰ੍ਹਾਂ ਮਨਾਉਣ, ਘਰਾਂ ਵਿੱਚ ਦੀਵੇ ਜਗਾਉਣ।

ਰਾਮ ਮੰਦਰ ਦੇ ਭੂਮੀ ਪੂਜਨ ਉੱਤੇ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ
ਰਾਮ ਮੰਦਰ ਦੇ ਭੂਮੀ ਪੂਜਨ ਉੱਤੇ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ

By

Published : Aug 5, 2020, 9:46 AM IST

ਅੰਮ੍ਰਿਤਸਰ: ਰਾਮ ਨਗਰੀ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਦਾ ਅੱਜ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖਿਆ ਜਾਵੇਗਾ। ਇਸ ਸੰਬਧ ਵਿੱਚ ਦੇਸ਼ ਦੇ ਵੱਖ-ਵੱਖ ਮੰਦਰਾਂ ਵਿੱਚ ਇਸ ਪਰਵ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆ ਹਨ। ਅਜਿਹੀਆਂ ਹੀ ਤਿਆਰੀ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਵੀ ਕੀਤੀ ਗਈ ਹਨ। ਦੁਰਗਿਆਨਾ ਮੰਦਰ ਵਿੱਚ ਬੋਰਡ ਵੀ ਲਗਾਇਆ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਰਾਮ ਮੰਦਰ ਦੇ ਨੀਂਹ ਪੱਥਰ ਦੀ ਵਧਾਈ ਦਿੱਤੀ ਗਈ ਹੈ ਤੇ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਉਹ ਇਸ ਪਰਵ ਨੂੰ ਦੀਵਾਲੀ ਤਰ੍ਹਾਂ ਮਨਾਉਣ, ਘਰਾਂ ਵਿੱਚ ਦੀਵੇ ਲਾਉਣ।

ਪੰਡਿਤ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਅੱਜ ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ ਇਹ ਪੂਰੇ ਦੇਸ਼ ਲਈ ਬਹੁਤ ਹੀ ਖੁਸ਼ੀ ਤੇ ਗਰਵ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਉਸਾਰੀ ਦਾ ਨਾਲ ਜਿਹੜਾ ਉਨ੍ਹਾਂ ਉੱਤੇ ਕਲੰਕ ਲੱਗਿਆ ਸੀ ਉਸ ਦੀ ਅੱਜ ਸਮਾਪਤੀ ਹੋਈ ਹੈ।

ਰਾਮ ਮੰਦਰ ਦੇ ਭੂਮੀ ਪੂਜਨ ਉੱਤੇ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿੱਚ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ

ਭਾਜਪਾ ਕੌਮੀ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਰਾਮ ਮੰਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਹੋਣ ਨਾਲ ਪੂਰੇ ਦੇਸ਼ ਵਿੱਚ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ 496 ਸਾਲ ਪਹਿਲਾਂ ਮੀਰ ਬਾਂਕੀ ਨੇ ਰਾਮ ਮੰਦਰ ਉੱਤੇ ਹਮਲਾ ਕਰਕੇ ਮਸਜਿਦ ਨੂੰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਅੱਜ ਉਸ ਦੀ ਥਾਂ ਵਾਪਸ ਮੰਦਰ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਵਧਾਈ ਦਾ ਦਿਨ ਹੈ। ਇਸ ਦਿਨ ਨੂੰ ਪੂਰਾ ਦੇਸ਼ ਦੀਵਾਲੀ ਦੀ ਵਾਂਗ ਮਨਾ ਰਿਹਾ ਹੈ।

ਭਾਜਪਾ ਆਗੂ ਸੁਰੇਸ਼ ਮਹਾਜਨ ਨੇ ਕਿਹਾ ਕਿ ਅੱਜ ਜਿਹੜਾ ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰਖਿਆ ਜਾ ਰਿਹਾ ਹੈ ਇਹ ਨੀਂਹ ਪੱਥਰ ਮੰਦਰ ਦੀ ਉਸਾਰੀ ਦਾ ਨਹੀਂ ਹੈ ਇਹ ਦੇਸ਼ ਦੀ ਸੰਸਕ੍ਰਿਤੀ ਦਾ ਨੀਂਹ ਪੱਥਰ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਉਸਾਰੀ ਕਰਵਾਉਣ ਲਈ ਹਿੰਦੂ ਧਰਮ ਨੂੰ ਕਾਫੀ ਜਦੋ-ਜਹਿਦ ਕਰਨੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੀਵਾਲੀ ਤੋਂ ਪਹਿਲਾਂ ਦੀ ਦੀਵਾਲੀ ਹੈ ਜਿਸ ਦਿਨ ਸ੍ਰੀ ਰਾਮ 14 ਸਾਲ ਦਾ ਵਨਵਾਸ ਕੱਟ ਕੇ ਵਾਪਸ ਅਯੁੱਧਿਆ ਪਹੁੰਚੇ ਹਨ।

ਇਹ ਵੀ ਪੜ੍ਹੋ: ਰਾਮ ਮੰਦਰ ਭੂਮੀ ਪੂਜਨ ਸਾਲਾਂ ਪੁਰਾਣਾ ਸੁਪਨਾ ਪੂਰਾ ਹੋਣ ਵਰਗਾ: ਅਡਵਾਨੀ

ABOUT THE AUTHOR

...view details