ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਨੂੰ ਈਡੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ’ਚ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭੁਪਿੰਦਰ ਸਿੰਘ ਹਨੀ ਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਚ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਜੋ ਕਿ ਜਲੰਧਰ ਜੇਲ੍ਹ ਚ ਬੰਦ ਹੈ। ਉਸਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਹੀ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਉੱਚ ਅਧਿਕਾਰੀਆਂ ਦੀ ਦੇਖ ਰੇਖ ਚ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਭਪਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਦਿਲ ’ਚ ਦਰਦ ਹੋ ਰਿਹਾ ਹੈ ਜਿਸ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਈਡੀ ਵੱਲੋਂ 3 ਫਰਵਰੀ ਨੂੰ ਕਰੀਬ 7-8 ਘੰਟੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।