ਅੰਮ੍ਰਿਤਸਰ:ਪੰਜਾਬ ਕਾਂਗਰਸ ’ਚ ਚਲ ਰਹੀ ਕਾਟੋ ਕਲੇਸ਼ ’ਤੇ ਵਿਰੋਧੀਆਂ ਪਾਰਟੀਆਂ ਵੱਲੋਂ ਨਿਸ਼ਾਨਾ ਸਾਧੇ ਜਾ ਰਹੇ ਹਨ। ਪੰਜਾਬ ਦੇ ਬਦਲੇ ਸਿਆਸੀ ਮਾਹੌਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਕਾਂਗਰਸ ’ਤੇ ਵੱਡਾ ਹਮਲਾ ਕੀਤਾ ਗਿਆ ਹੈ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਲੋਕਾਂ ਨੂੰ ਇਨਸਾਫ ਨਹੀਂ ਮਿਲਿਆ ਹੈ।
'ਕਾਂਗਰਸ ਦਾ ਕਾਟੋ ਕਲੇਸ਼ ਕਰੇਗੀ ਪੰਜਾਬ ਦਾ ਬੁਰਾ ਹਾਲ' ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲਿਆ ਇਨਸਾਫ
ਬੀਬੀ ਜਗੀਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਪੰਜਾਬ ’ਚ ਚਾਹੇ ਕੋਈ ਵੀ ਹੋਵੇ ਪਰ ਪੰਜਾਬ ਦੇ ਹੱਕਾਂ ਦੀ ਗੱਲ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਪੰਜਾਬ ਦੇ ਲੋਕਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ ਹੈ।
ਸ਼੍ਰੋਮਣੀ ਅਕਾਲੀ ਦਲ ਕਰ ਸਕਦਾ ਹੈ ਪੰਜਾਬ ਲੋਕਾਂ ਦੇ ਹੱਕਾਂ ਦੀ ਗੱਲ
ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਵਾਜ਼ ਚੁੱਕਣ ਲਈ ਅੰਦੋਲਨ ਚ ਕਿਸਾਨਾਂ ਦਾ ਸਮਰਥਨ ਵੀ ਕੀਤਾ ਅਤੇ ਦਿੱਲੀ ਪਹੁੰਚ ਕੇ ਕਿਸਾਨਾਂ ਦੀ ਆਵਾਜ ਬੁਲੰਦ ਵੀ ਕੀਤੀ।
ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਕਾਟੋਂ ਕਲੇਸ਼ ਨੇ ਪੰਜਾਬ ਦੇ ਲੋਕਾਂ ਨੇ ਬੇੜਾ ਗਰਕ ਕੀਤਾ ਹੋਇਆ ਹੈ। ਆਉਣ ਵਾਲੀਆਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਚ ਬਣੇਗੀ।
ਇਹ ਵੀ ਪੜੋ: Navjot Sidhu's resignation live update : ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ