ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਨੇ ਦਿੱਲੀ ਦੀ ਕੇਜਰੀਵਾਲ ਸਰਕਾਰ (Kejriwal government) ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।
ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (Sri Bangla Sahib) ਨੂੰ ਬੰਦ ਕਰਨ ਦੇ ਆਦੇਸ਼ ਦਿੱਲੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਪ੍ਰਗਾਉਣ ਵਾਲੇ ਹਨ। ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਆਖਿਆ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਮੁਆਫ਼ੀ ਵੀ ਮੰਗੇ।
ਬੀਬੀ ਜਗੀਰ ਕੌਰ ਨੇ ਕੇਜਰੀਵਾਲ ਸਰਕਾਰ ਦੇ ਆਦੇਸ਼ਾਂ ਦੀ ਕੀਤੀ ਸਖ਼ਤ ਨਿੰਦਾ ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਸਾਹਿਬਾਨ ਹਨ, ਜੋ ਕੋਰੋਨਾ ਦੌਰਾਨ ਲੋਕਾਂ ਨੂੰ ਲੰਗਰ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਉਂਦੇ ਸਨ। ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (Sri Bangla Sahib) ਦੀ ਕੋਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ ਜਾ ਚੁੱਕੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਉਸੇ ਗੁਰੂ ਘਰ ਨੂੰ ਬੰਦ ਕਰਨ ਲਈ ਐਸ.ਡੀ.ਐਮ ਨੇ ਹੁਕਮ ਜਾਰੀ ਕਰ ਦਿੱਤੇ ਹਨ।
ਬੀਬੀ ਜਗੀਰ ਕੌਰ (President Bibi Jagir Kaur) ਨੇ ਆਖਿਆ ਕਿ ਕੋਰੋਨਾ ਦੇ ਬਹਾਨੇ ਹੇਠ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੈ। ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸਦੇ ਨਾਲ ਹੀ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਬਾਰੇ ਬੋਲਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਚਾਹੇ ਚਰਨਜੀਤ ਸਿੰਘ ਚੰਨੀ ਦਲਿਤ ਹਨ। ਪਰ ਹੁਣ ਵਾਰ-ਵਾਰ ਲੋਕਾਂ ਨੂੰ ਦਲਿਤ-ਦਲਿਤ ਕਹਿ ਕੇ ਉਨ੍ਹਾਂ ਦਾ ਅਪਮਾਨ ਨਹੀਂ ਕਰਨਾ ਚਾਹੀਦਾ, ਕਿਉਂਕਿ ਮੁੱਖ ਮੰਤਰੀ ਸਭ ਦੇ ਸਾਂਝੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁੱਖਦਾਈ ਹਾਦਸੇ ਜਿਸ ਵਿੱਚ ਇੱਕ ਸੇਵਾਦਾਰ ਦੀ ਮੌਤ ਗਈ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ 'ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿੱਚ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਬੀਬੀ ਜਗੀਰ ਕੌਰ ਨੇ ਸੇਵਾਦਾਰ ਦੀ ਮੌਤ ਨੂੰ ਦੁੱਖਦਾਈ ਕਰਾਰ ਦਿੰਦਿਆਂ, ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ (President Bibi Jagir Kaur) ਨੇ ਕਿਹਾ ਕਿ ਸੇਵਾ ਕਰਦਿਆਂ ਭਾਈ ਬਲਰਾਜ ਸਿੰਘ ਦੀ ਦੁਖਦਾਈ ਮੌਤ ਨਾਲ ਸ਼੍ਰੋਮਣੀ ਕਮੇਟੀ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਰਾਜ ਸਿੰਘ ਦਾ ਪਰਿਵਾਰ ਸ਼੍ਰੋਮਣੀ ਕਮੇਟੀ ਦਾ ਆਪਣਾ ਪਰਿਵਾਰ ਹੈ ਅਤੇ ਉਨ੍ਹਾਂ ਦੇ ਦੁੱਖ ਵਿੱਚ ਅਸੀਂ ਸ਼ਰੀਕ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:- ਸੁਖਾਲੀ ਨਹੀਂ ਨਵੀਂ ਕੈਬਨਿਟ ਦੀ ਚੋਣ, ਕੰਡਿਆਂ ‘ਚੋਂ ਫੁੱਲ ਚੁਗਣ ਸਮਾਨ ਹੋਵੇਗਾ ਇਹ ਕਾਰਜ